ਜੰਡਿਆਲਾ ਗੁਰੂ, 11 ਅਕਤੂਬਰ (ਕੰਵਲਜੀਤ ਸਿੰਘ ਲਾਡੀ,ਦਵਿੰਦਰ ਸਿੰਘ ਸਹੋਤਾ) : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਸ਼ਾਨਦਾਰ ਆਡੀਟੋਰੀਅਮ ਵਿਚ 23ਵਾਂ ਡਾ ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿੱਚ ਸਕੂਲੀ ਬੱਚਿਆਂ ਦੇ ਭਾਸ਼ਣ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸੇਂਟ ਸੋਲਜਰ ਸਕੂਲ ਦੇ ਡਾਇਰੈਕਟਰ ਡਾ ਮੰਗਲ ਸਿੰਘ ਕਿਸ਼ਨਪੁਰੀ ਜੀ ਦੀ ਅਗਵਾਈ ਵਿਚ ਅਤੇ ਪੰਡਿਤ ਕਿਸ਼ਨ ਦਵੇਸਰ ਮੰਚ ਲੋਕ ਅੰਮ੍ਰਿਤਸਰ ਜੀ ਦੇ ਸਹਿਯੋਗ ਨਾਲ ਕਰਵਾਏ ਗਏ । ਇਸ ਮੇਲੇ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਦਲਜੀਤ ਸਿੰਘ ਕੋਹਲੀ ਰਿਟਾਇਰਡ ਇੰਜੀਨੀਅਰ ਨਹਿਰੀ ਵਿਭਾਗ ਉਚੇਚੇ ਤੌਰ ਤੇ ਪਹੁੰਚੇ । ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਉਪਰੰਤ ਭਾਸ਼ਣ ਤੇ ਲੋਕ ਗੀਤਾਂ ਦੇ ਮੁਕਾਬਲੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਭਾਸ਼ਣ ਜੂਨੀਅਰ ਦੇ ਵਿੱਚ ਸੁਖਮਨਪ੍ਰੀਤ ਕੌਰ( ਸੇਂਟ ਸੋਲਜ਼ਰ ਸਕੂਲ ਜੰਡਿਆਲਾ ਗੁਰੂ) ਨੇ ਪਹਿਲਾ ਸਥਾਨ ਹਾਸਲ ਕੀਤਾ ।
ਇਸੇ ਤਰ੍ਹਾਂ ਭਾਸ਼ਨ ਸੀਨੀਅਰ ਵਿੱਚ ਜਸ਼ਨਪ੍ਰੀਤ ਕੌਰ (ਸੇਂਟ ਸੋਲਜਰ ਸਕੂਲ) ਨੇ ਪਹਿਲਾ ਸਥਾਨ ਹਾਸਿਲ ਕੀਤਾ। ਲੋਕ ਗੀਤ ਜੂਨੀਅਰ ਸੁਭਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੋਕ ਗੀਤ ਸੀਨੀਅਰ ਵਿੱਚ ਚਾਹਤਪਰੀਤ ਕੌਰ( ਸੇਂਟ ਸੋਲਜ਼ਰ ਸਕੂਲ) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਪ੍ਰੋਗਰਾਮ ਵਿੱਚ ਹਰਜੋਤ ਸਿੰਘ ਲੈਕਚਰਾਰ ਮਿਊਜ਼ਿਕ ,ਪ੍ਰਿੰਸੀਪਲ ਅਵਤਾਰ ਸਿੰਘ ਸ਼ਹੀਦ ਬਾਬਾ ਪਰਤਾਪ ਸਿੰਘ ਮੈਮੋਰੀਅਲ ਸਕੂਲ ਜੀ ਨੇ ਜੱਜਮੈਂਟ ਦੀ ਭੂਮਿਕਾ ਨਿਭਾਈ। ਇਸ ਪ੍ਰੋਗਰਾਮ ਵਿੱਚ ਗੈਸਟ ਆਈਟਮ ਦੇ ਤੌਰ ਤੇ ਸੇਂਟ ਸੋਲਜਰ ਸਕੂਲ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੀ ਜੀਵਨੀ ਉੱਤੇ ਸ਼ਾਨਦਾਰ ਕੋਰੀਓਗ੍ਰਾਫੀ ਪੇਸ਼ ਕੀਤੀ ਗਈ । ਉਪਰੰਤ ਸਕੂਲ ਦੇ ਬੱਚਿਆਂ ਵੱਲੋਂ ਸ਼ਾਨਦਾਰ ਵੈਲਕਮ ਡਾਂਸ ਵੀ ਪੇਸ਼ ਕੀਤਾ ਗਿਆ। ਸਕੂਲ ਦੀ ਬੇਟੀ ਸਿਮਰਨ ਕੌਰ ਨੇ ਵੀ ਸਕੂਲ ਸ਼ਾਨਦਾਰ ਸੋਲੋ ਡਾਂਸ ਪ੍ਰਫਾਰਮੈਂਸ ਦਿੱਤੀ। ਇਸ ਪ੍ਰੋਗਰਾਮ ਵਿੱਚ ਸਟੇਜ ਸੈਕਟਰੀ ਦੀ ਭੂਮਿਕਾ ਜਸਬੀਰ ਸਿੰਘ ਨੇ ਬਾਖੂਬੀ ਨਿਭਾਈ। ਇਸ ਪ੍ਰੋਗਰਾਮ ਵਿਚ ਸਰਦਾਰ ਮਲਕੀਤ ਸਿੰਘ ਬੱਬੂ ਮਾਨਾਂਵਾਲਾ ਕਲਾਂ ਅਤੇ ਸਰਦਾਰ ਹਰਜੋਤ ਸਿੰਘ ਪ੍ਰਾਪਰਟੀ ਐਡਵਾਈਜ਼ਰ ਜੀ ਵੀ ਵਿਸ਼ੇਸ਼ ਮਹਿਮਾਨ ਤੌਰ ਤੇ ਪਹੁੰਚੇ ।ਇਨ੍ਹਾਂ ਮੁਕਾਬਲਿਆਂ ਚ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਡਾ ਮੰਗਲ ਸਿੰਘ ਕਿਸ਼ਨਪੁਰੀ ਪ੍ਰਿੰਸੀਪਲ, ਅਮਰਪ੍ਰੀਤ ਕੌਰ ਜੀ ਅਤੇ ਵਿਸ਼ੇਸ਼ ਮਹਿਮਾਨਾਂ ਵੱਲੋਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਕੂਲ ਦੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਸ਼ਿਲਪਾ ਸ਼ਰਮਾ, ਨਿਲਾਕਸ਼ੀ ਗੁਪਤਾ, ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।