ਜੰਡਿਆਲਾ ਗੁਰੂ 17 ਅਗਸਤ ( ਕੰਵਲਜੀਤ ਸਿੰਘ ਲਾਡੀ) : ਤੱਪ ਅਸਥਾਨ ਸੰਤ ਬਾਬਾ ਗੁਰਬਖਸ਼ ਸਿੰਘ ਜੀ ਗੁਰਦੁਆਰਾ ਜੋਤੀਸਰ ਕਲੋਨੀ ਜੰਡਿਆਲਾ ਗੁਰੂ ਤੇ ਗੁਰਦੁਆਰਾ ਜੋਤੀਸਰ ਸ਼ਿਮਲੇ ਦੇ ਮੁੱਖ ਸੇਵਾਦਾਰ ਬਾਬਾ ਸੁੱਖਾ ਸਿੰਘ ਜੀ ਨੇ ਗੱਲਬਾਤ ਦੌਰਾਨ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬ੍ਰਹਮ ਗਿਆਨੀ ਸੰਤ ਬਾਬਾ ਗੁਰਬਖਸ਼ ਸਿੰਘ ਜੀ ਤੋਂ ਵਰੋਸਾਏ ਸੰਤ ਬਾਬਾ ਕਾਲਾ ਸਿੰਘ ਜੀ ਅਤੇ ਸੰਤ ਬਾਬਾ ਤੇਜਾ ਸਿੰਘ ਜੀ ਦੀ ਨਿੱਘੀ ਮਿੱਠੀ ਤੇ ਪਿਆਰੀ ਯਾਦ ਵਿੱਚ ਸਮੂਹ ਜੋਤੀਸਰ ਜੰਡਿਆਲਾ ਗੁਰੂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ 20 ਅਗਸਤ ਨੂੰ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਗੁਰਮਤਿ ਸਮਾਗਮ ਨੂੰ ਸਮਰਪਿਤ ਗੁਰਦੁਆਰਾ ਜੋਤੀਸਰ ਸਾਹਿਬ ਜੰਡਿਆਲਾ ਗੁਰੂ ਵਿਖੇ 18 ਅਗਸਤ ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਜਾ ਰਹੇ ਹਨ।
ਜਿਨ੍ਹਾਂ ਦਾ ਭੋਗ 20 ਅਗਸਤ ਦਿਨ ਐਤਵਾਰ ਨੂੰ ਸਵੇਰੇ 10 ਵਜ਼ੇ ਪਵੇਗਾ ਅਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਇਨ੍ਹਾਂ ਸਮਾਗਮਾਂ ਵਿੱਚ ਗੁਰੂ ਘਰ ਦੇ ਕੀਰਤਨੀਏ ਭਾਈ ਗੁਰਸ਼ੇਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਵਾਲੇ ਅਤੇ ਭਾਈ ਪ੍ਰਗਟ ਸਿੰਘ ਜੀ ਕਥਾ ਵਾਚਕ ਤਿੰਮੋਵਾਲ ਵਾਲੇ ਤੇ ਬੀਬੀਆਂ ਦੇ ਜਥੇ ਵੱਲੋਂ ਧੁਰ ਕੀ ਬਾਣੀ ਇਲਾਹੀ ਬਾਣੀ ਜੀ ਦੇ ਕੀਰਤਨ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ ਅੱਗੇ ਬਾਬਾ ਸੁੱਖਾ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਹੋਇਆਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀਆਂ ਭਰਕੇ ਤਨ ਮਨ ਧਨ ਨਾਲ ਸੇਵਾ ਕਰਕੇ ਆਪਣਾ ਜੀਵਨ ਸਫ਼ਲ ਬਣਾਓ ਅੱਗੇ ਉਨ੍ਹਾ ਕਿਹਾ ਕਿ ਆਈਆਂ ਸੰਗਤਾਂ ਨੂੰ ਗੁਰੂ ਜੀ ਦੇ ਅਤੁੱਟ ਲੰਗਰ ਵਰਤਾਏ ਜਾਣਗੇ I