ਜੰਡਿਆਲਾ ਗੁਰੂ, 21 ਸਤੰਬਰ (ਕੰਵਲਜੀਤ ਸਿੰਘ ਲਾਡੀ) : ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਵੱਲੋਂ ਅੱਜ ਸੰਯੁਕਤ ਮੋਰਚੇ ਦੇ ਸੱਦੇ ਤੇ 27 ਸਤੰਬਰ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਵਾਸਤੇ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਸੂਬਾ ਆਗੂ ਗੁਰਸਾਹਬ ਸਿੰਘ ਚਾਟੀਵਿੰਡ਼, ਪਰਗਟ ਸਿੰਘ ਚਾਟੀਵਿੰਡ ਨੇ ਕੀਤੀ ।
ਇਸ ਮੌਕੇ ਆਗੂਆਂ ਨੇ ਬੋਲਦਿਆਂ ਹੋਇਆ 27 ਸਤੰਬਰ ਨੂੰ ਪੂਰੇ ਭਾਰਤ ਦੇ ਲੋਕਾਂ ਨੂੰ ਆਪਣੇ ਕਾਰੋਬਾਰ ਬੰਦ ਕਰਨ ਦੀ ਅਪੀਲ ਕੀਤੀ ਅਤੇ ਸੰਯੁਕਤ ਮੋਰਚੇ ਵੱਲੋਂ ਚਲਾਏ ਜਾ ਰਹੇ ਸ਼ਾਂਤਮਈ ਸੰਘਰਸ਼ ਆਪਣਾ ਯੋਗਦਾਨ ਪਾਉਣ। ਉਨ੍ਹਾਂ ਜਥੇਬੰਦੀ ਵਲੋਂ ਚਲਾਏ ਜਾ ਰਹੇ ਨਿੱਜਰਪੁਰਾ ਟੋਲ ਪਲਾਜ਼ੇ ਦੇ ਧਰਨੇ ਵਿਚ ਵੱਧ ਤੋਂ ਵੱਧ ਪਹੁੰਚਣ ਦੀ ਲੋਕਾਂ ਨੂੰ ਅਪੀਲ ਵੀ ਕੀਤੀ।
ਇਸ ਮੌਕੇ ਕਿਸਾਨ ਆਗੂਆਂ ਨੂੰ ਪੰਜਾਬ ਸਰਕਾਰ ਵੱਲੋਂ ਮੰਗੀਆਂ ਜਾ ਰਹੀਆਂ ਜ਼ਮੀਨੀ ਫਰਦਾ ਨਾਂ ਦੇਣ ਦੇ ਲਈ ਕਿਹਾ ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ, ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ,ਪਰਮਜੀਤ ਸਿੰਘ ਵਰਪਾਲ, ਪਰਮਜੀਤ ਸਿੰਘ ਬਾਘਾ,ਅੰਗਰੇਜ਼ ਸਿੰਘ ਚਾਟੀਵਿੰਡ, ਸੰਦੀਪ ਸਿੰਘ ਮਿੱਠਾ ਤੇ ਆਗੂ ਹਾਜ਼ਰ ਸਨ।