
ਜੰਡਿਆਲਾ ਗੁਰੂ, 22 ਜਨਵਰੀ (ਕੰਵਲਜੀਤ ਸਿੰਘ) : ਮੌਜੂਦਾ ਮੈਂਬਰ ਪੰਚਾਇਤ ਸਣੇ ਵਡਾਲਾ ਜੌਹਲ ਦੇ ਦਰਜਨਾਂ ਪਰਿਵਾਰ ਭਾਜਪਾ ਵਿੱਚ ਸ਼ਾਮਿਲ । ਗੁਰਪ੍ਰੀਤ ਸਿੰਘ ਚੰਦੀ,ਜੰਡਿਆਲਾ ਗੁਰੂ – ਭਾਰਤੀ ਜਨਤਾ ਪਾਰਟੀ ਨੂੰ ਪਿੰਡਾਂ ਵਿੱਚ ਲਗਾਤਾਰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਦੂਜੀਆਂ ਪਾਰਟੀਆਂ ਛੱਡ ਕੇ ਲੋਕ ਧੜਾ ਧੜ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ । ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਵਡਾਲਾ ਜੌਹਲ ਤੋਂ ਨੌਜਵਾਨ ਆਗੂ ਸੁਰਜੀਤ ਸਿੰਘਤੇ ਮੌਜੂਦਾ ਮੈਂਬਰ ਪੰਚਾਇਤ ਬੀਬੀ ਭੋਲੀ ਕੌਰ ਸਣੇ 3 ਦਰਜਨ ਪਰਿਵਾਰਾਂ ਨੇ ਅਕਾਲੀ ਦਲ , ਕਾਂਗਰਸ , ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਹਲਕਾ ਜੰਡਿਆਲਾ ਗੁਰੂ ਦੇ ਭਾਜਪਾ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਹਰਦੀਪ ਸਿੰਘ ਗਿੱਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਦੀ ਸਮਰੱਥਾ ਰੱਖਦੀ ਹੈ । ਯੂ.ਪੀ. ਵਾਂਗ ਕਾਨੂੰਨ ਵਿਵਸਥਾ ਨੂੰ ਸੁਧਾਰਨਾ ਭਾਜਪਾ ਦਾ ਮੁੱਖ ਏਜੰਡਾ ਹੈ। ਭਾਜਪਾ ਸ਼ਾਸਿਤ ਪ੍ਰਦੇਸ਼ਾਂ ਵਿੱਚ ਗਰੀਬ ਵਰਗ ਦੀਆਂ ਔਰਤਾਂ ਨੂੰ 21-21 ਸੌ ਤੇ ਬੇਰੋਜ਼ਗਾਰ ਨੌਜਵਾਨਾਂ ਨੂੰ 3500 ਬੇਰੁਜ਼ਗਾਰੀ ਭੱਤਾ ਦਿੱਤਾ ਜਾ ਰਿਹਾ ਹੈ ਪਰ ਪੰਜਾਬ ਦੀ ਆਮ ਆਦਮੀ ਪਾਰਟੀ ਮਹਿਲਾਵਾਂ ਨੂੰ ਆਪਣਾ ਇੱਕ- ਇੱਕ ਹਜ਼ਾਰ ਰੁਪਏ ਦੇਣ ਦੇ ਵਾਅਦੇ ਤੋਂ ਭੱਜ ਰਹੀ ਹੈ। ਉਹਨਾਂ ਆਖਿਆ ਕਿ ਪੰਜਾਬ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾ ਖੁਸ਼ ਹੈ। ਹਰ ਪਾਸੇ ਧਰਨੇ ਪ੍ਰਦਰਸ਼ਨ ਹੋ ਰਹੇ ਹਨ। ਹਲਕਾ ਜੰਡਿਆਲਾ ਤੋਂ ਰਹਿ ਚੁੱਕੇ ਵਿਧਾਇਕਾਂ ਨੇ ਕਦੇ ਵੀ ਇਲਾਕੇ ਦੀ ਸਾਰ ਨਹੀਂ ਲਈ। ਪਿੰਡਾਂ ਵਿੱਚ ਕੱਚੇ ਕੋਠੇ , ਪਾਣੀ ਦੀ ਨਿਕਾਸੀ, ਪੀਣ ਲਈ ਸਾਫ ਸੁਥਰਾ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਅੱਜ ਵੀ ਲੋਕਾਂ ਨੂੰ ਨਹੀਂ ਮਿਲ ਰਹੀਆਂ।
ਸ਼ਾਮਿਲ ਹੋਏ ਪਰਿਵਾਰ ਨਾਲ ਹਲਕਾ ਜੰਡਿਆਲਾ ਗੁਰੂ ਦੇ ਭਾਜਪਾ ਇੰਚਾਰਜ ਹਰਦੀਪ ਸਿੰਘ ਗਿੱਲ, ਕੰਵਰਬੀਰ ਸਿੰਘ ਮੰਜ਼ਿਲ, ਅਵਤਾਰ ਸਿੰਘ ਪੱਖੋਕੇ, ਸਰਵਣ ਸਿੰਘ ਦੇਵੀਦਾਸਪੁਰਾ, ਸੁਰਜੀਤ ਸਿੰਘ ਤੇ ਹੋਰ।
ਇਸ ਮੌਕੇ ‘ਤੇ ਚੇਅਰਮੈਨ ਕੰਵਰਬੀਰ ਸਿੰਘ ਮੰਜ਼ਿਲ ਤੋਂ ਇਲਾਵਾ ਅਵਤਾਰ ਸਿੰਘ ਪੱਖੋਕੇ , ਪ੍ਰਧਾਨ ਸਰਵਣ ਸਿੰਘ ਦੇਵੀਦਾਸਪੁਰਾ, ਜੋਗਿੰਦਰ ਕੌਰ , ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ , ਸ਼ੇਰ ਸਿੰਘ, ਲਵਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਪ੍ਰਧਾਨ ਸਰਵਣ ਸਿੰਘ ਦੇਵੀਦਾਸਪੁਰਾ , ਕਾਮਰੇਡ ਸੁਰਜੀਤ ਸਿੰਘ ਦੇਵੀਦਾਸਪੁਰਾ ਦੇਵੀਦਾਸਪੁਰਾ, ਸਰਬਜੀਤ ਸਿੰਘ ਵਡਾਲੀ ਵੀ ਹਾਜ਼ਰ ਸਨ।