ਨਵੀਂ ਦਿੱਲੀ (ਨਿਊਜ਼ 24 ਪੰਜਾਬ) : ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ‘ਚ ਘੋਸ਼ਣਾ ਕੀਤੀ ਕਿ ਰਾਸ਼ਟਰੀ ਰਾਜਮਾਰਗਾਂ ‘ਤੇ ਇੱਕ ਦੂਜੇ ਤੋਂ 60 ਕਿਲੋਮੀਟਰ ਦੇ ਦਾਇਰੇ ‘ਚ ਆਉਣ ਵਾਲੇ ਸਾਰੇ ਟੋਲ ਪੁਆਇੰਟ ਅਗਲੇ ਤਿੰਨ ਮਹੀਨਿਆਂ ‘ਚ ਬੰਦ ਕਰ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ 60 ਕਿਲੋਮੀਟਰ ਦੀ ਦੂਰੀ ਦੇ ਅੰਦਰ ਸਿਰਫ਼ ਇਕ ਟੋਲ ਵਸੂਲੀ ਹੋਵੇਗੀ।