ਬਠਿੰਡਾ (ਸੁਰੇਸ਼ ਰਹੇਜਾ) : ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲਾ ਬਠਿੰਡਾ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਹੋਟਲਾਂ, ਮੈਰਿਜ ਪੈਲਸਾਂ, ਦਾਅਵਤ ਹਾਲਾਂ, ਢਾਬੇ, ਅਹਾਤੇ ਅਤੇ ਧਾਰਮਿਕ ਸੰਸਥਾਵਾਂ ਵਿੱਚ ਹੋਣ ਵਾਲੇ ਸਮਾਗਮਾਂ ਦੀ ਸੀ.ਸੀ.ਟੀ.ਵੀ ਰਿਕਾਰਡਿੰਗ 15 ਦਿਨਾਂ ਲਈ ਲਾਜ਼ਮੀ ਰੱਖਣ ਦੇ ਹੁਕਮ ਕੀਤੇ ਹਨ।
ਡਿਪਟੀ ਕਮਿਸ਼ਨਰ ਵੱਲੋਂ ਇਹ ਹੁਕਮ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਤੇ ਨੈਸ਼ਨਲ ਡਿਸਆਸਟਰ ਮੈਨੇਜਮੈਂਟ ਐਕਟ 2005 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਦੀ ਹਦੂਦ ਅੰਦਰ ਸਾਰੇ ਹੋਟਲਾਂ, ਮੈਰਿਜ ਪੈਲਸਾਂ, ਦਾਅਵਤ ਹਾਲਾਂ, ਢਾਬੇ, ਅਹਾਤੇ ਅਤੇ ਧਾਰਮਿਕ ਸੰਸਥਾਵਾਂ ਦੇ ਮੁੱਖੀ/ਪ੍ਰਬੰਧਕ ਇਨਾਂ ਥਾਵਾਂ ਵਿੱਚ ਹੋਣ ਵਾਲੇ ਸਾਰੇ ਫੰਕਸ਼ਨਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਅਕਤੀਆਂ ਦੇ ਇਕੱਠ ਨੂੰ ਨਿਯਮਿਤ ਕਰਨਾ ਯਕੀਨੀ ਬਣਾਉਣਗੇ ਅਤੇ ਇਨਾਂ ਥਾਵਾਂ ਦੇ ਮਾਲਕ ਅਤੇ ਮੁੱਖੀ/ਪ੍ਰਬੰਧਕ ਹੋਣ ਵਾਲੇ ਫੰਕਸ਼ਨਾਂ ਦੀ ਸੀ.ਸੀ.ਟੀ.ਵੀ ਦੀ ਰਿਕਾਰਡਿੰਗ ਨੂੰ ਘੱਟੋ-ਘੱਟ 15 ਦਿਨਾਂ ਲਈ ਸੁਰੱਖਿਅਤ ਰੱਖਣਗੇ।