ताज़ा खबरपंजाब

ਹੜਤਾਲ ਦੌਰਾਨ ਕਰਮਚਾਰੀਆਂ ਵੱਲੋਂ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ

ਸਰਕਾਰ ਦੇ ਅੜੀਅਲ ਰਵੱਈਏ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਾਰਾਜ਼ਗੀ

ਜਲੰਧਰ 11 ਅਕਤੂਬਰ (ਕਬੀਰ ਸੌਂਧੀ) : ਪੰਜਾਬ ਭਰ ਵਿੱਚ ਚੱਲ ਰਹੀ ਹੜਤਾਲ ਦੌਰਾਨ ਅੱਜ ਜਲੰਧਰ ਦੇ ਕਰਮਚਾਰੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਡੀਸੀ ਕੰਪਲੈਕਸ ਵਿੱਚ ਪਾਠ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਸਮੁੱਚੇ ਪੰਜਾਬ ਭਰ ਵਿਚ ਮੁਲਾਜ਼ਮ ਸ਼ਾਂਤੀਪੂਰਵਕ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਕਰ ਰਹੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਬਜਾਏ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਸਰਕਾਰੀ ਕਰਮਚਾਰੀਆਂ ਦੇ ਨਾਲ ਨਵੇਂ ਨਵੇਂ ਵਾਅਦੇ ਕਰ ਰਹੀ ਹੈ ਜਦ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜੋ ਵਾਅਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਨੇ ਮੁਲਾਜ਼ਮਾਂ ਨਾਲ ਕੀਤੇ ਸੀ ਉਨ੍ਹਾਂ ਵਾਅਦਿਆਂ ਨੂੰ ਲਾਗੂ ਕਰਨ ਤੋਂ ਸਰਕਾਰ ਅਡ਼ੀਅਲ ਵਤੀਰਾ ਅਪਣਾ ਰਹੀ ਹੈ। ਜਿਸ ਕਾਰਨ ਸਮੁੱਚੇ ਪੰਜਾਬ ਭਰ ਦੇ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ।
ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਹੜਤਾਲ ਨੂੰ ਸਮਰਥਨ ਦਿੰਦੇ ਹੋਏ ਡੀਸੀ ਦਫ਼ਤਰ, ਡਿਵੀਜ਼ਨਲ ਕਮਿਸ਼ਨਰ ਦਫ਼ਤਰ, ਸਿਹਤ ਵਿਭਾਗ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਭੂਮੀ ਤੇ ਜਲ ਸੰਭਾਲ ਵਿਭਾਗ, ਪੀ ਡਬਲਯੂ ਡੀ, ਰੁਜ਼ਗਾਰ ਵਿਭਾਗ, ਕਿਰਤ ਵਿਭਾਗ, ਚੋਣ ਵਿਭਾਗ, ਖ਼ਜ਼ਾਨਾ ਦਫ਼ਤਰ, ਸਮਾਜਿਕ ਸੁਰੱਖਿਆ ਵਿਭਾਗ, ਆਰ ਟੀ ਏ ਦਫਤਰ, ਡੀ ਟੀ ਓ ਦਫਤਰ, ਪੰਜਾਬ ਰੋਡਵੇਜ, ਸਿੰਚਾਈ ਵਿਭਾਗ, ਵਾਟਰ ਸਪਲਾਈ ਵਿਭਾਗ, ਮੱਛੀ ਪਾਲਣ ਵਿਭਾਗ, ਬਾਗਬਾਨੀ ਵਿਭਾਗ, ਉਪ ਅਰਥ ਤੇ ਅੰਕੜਾ ਸਲਾਹਕਾਰ ਵਿਭਾਗ, ਖੇਤੀਬਾੜੀ ਵਿਭਾਗ ਸਮੇਤ ਸਾਰੇ ਹੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਕੰਮ ਮੁਕੰਮਲ ਤੌਰ ਤੇ ਠੱਪ ਕੀਤਾ ਹੋਇਆ ਹੈ।

ਪੀਐੱਸਐੱਮਐੱਸਯੂ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਹਡ਼ਤਾਲ ਕਾਰਨ ਸਮੁੱਚੇ ਹੀ ਪੰਜਾਬ ਦਾ ਸਰਕਾਰੀ ਕੰਮਕਾਜ ਮੁਕੰਮਲ ਰੂਪ ਚ ਠੱਪ ਹੋ ਗਿਆ ਹੈ। ਜਿੰਨੀਆਂ ਵੀ ਸੇਵਾਵਾਂ ਸਰਕਾਰੀ ਆਮ ਲੋਕਾਂ ਨੂੰ ਮਿਲ ਰਹੀਆਂ ਸਨ ਉਹ ਸਾਰੀਆਂ ਸੇਵਾਵਾਂ ਮੁਲਾਜ਼ਮਾਂ ਦੀ ਹਡ਼ਤਾਲ ਕਾਰਨ ਰੁਕ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ਸਰਕਾਰ ਪਹਿਲੇ ਵਾਲੀਆ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਵਾਂਗ ਕੰਮ ਕਰ ਰਹੀ ਹੈ ਅਤੇ ਮੌਜੂਦਾ ਸਰਕਾਰ ਵੀਆਈਪੀ ਕਲਚਰ ਤੂੰ ਵੀਵੀਆਈਪੀ ਕਲਚਰ ਵੱਲ ਵਧ ਰਹੀ ਹੈ। ਇਸ ਮੌਕੇ ਤੇ ਪੈਨਸ਼ਨਰ ਆਗੂ ਪਿਆਰਾ ਸਿੰਘ, ਪਵਨ ਕੁਮਾਰ ਵਰਮਾ, ਜ਼ੋਰਾਵਰ ਸਿੰਘ, ਕਿਰਪਾਲ ਸਿੰਘ, ਨਵਜੋਤ ਸਿੰਘ, ਸੁਖਜੀਤ ਸਿੰਘ, ਵੀਨਾ ਕੁਮਾਰੀ, ਸ਼ੁਭਾਸ਼ ਮੱਟੂ, ਪੁਸ਼ਪਿੰਦਰ ਸਿੰਘ, ਮਨੋਹਰ ਲਾਲ, ਦਵਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ।

Related Articles

Leave a Reply

Your email address will not be published.

Back to top button