कोविड -19ताज़ा खबरपंजाब

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੇ 17 ਮਈ ਤੋਂ ਸਵੇਰੇ 7:30 ਤੋਂ 3 ਵਜੇ ਤੱਕ ਦਿੱਤੀਆਂ ਜਾ ਜਾਣਗੀਆਂ ਸੇਵਾਵਾਂ ਕੋਵਿਡ 19 ਦੇ ਚਲਦਿਆਂ ਬਦਲਿਆ ਗਿਆ ਸਮਾਂ : DC ਹੁਸ਼ਿਆਰਪੁਰ

ਹੁਸ਼ਿਆਰਪੁਰ, 14 ਮਈ (ਜਸਵੀਰ ਸਿੰਘ ਪੁਰੇਵਾਲ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ 17 ਮਈ ਤੋਂ ਸੇਵਾ ਕੇਂਦਰ 7:30 ਤੋਂ 3 ਵਜੇ ਤੱਕ ਖੁੱਲਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਸੇਵਾ ਲੈਣ ਲਈ ਹੁਣ ਅਗੇਤੀ ਮਨਜੂਰੀ (ਅਪਾਇਟਮੈਂਟ) ਲੈਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾਂ ਅਪਾਇਟਮੈਂਟ ਕਿਸੇ ਵੀ ਬਿਨੈਕਾਰ ਨੂੰ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਪਾਇਟਮੈਂਟ ਮੋਬਾਇਲ ਐਪ ਐਮ-ਸੇਵਾ, ਕੋਵਾ ਐਪ, ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਵੈਬਸਾਈਟ ’ਤੇ ਜਾ ਕੇ ਲਈ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਪਹਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੇਵਾ ਕੇਂਦਰਾਂ ਵਿੱਚ ਅਪਾਇਟਮੈਂਟ ਦੇ ਜ਼ਰੀਏ ਸੇਵਾਵਾਂ ਸ਼ੁਰੂ ਹੋਈਆਂ ਹਨ ਉਦੋਂ ਤੋਂ ਸੇਵਾ ਕੇਂਦਰਾਂ ਵਿੱਚ ਭੀੜ ਘੱਟ ਗਈ ਹੈ ਅਤੇ ਲੋਕ ਬਹੁਤ ਘੱਟ ਸਮੇਂ ਵਿੱਚ ਆਪਣਾ ਕੰਮ ਕਰਵਾ ਲੈਂਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਨਲਾਈਨ ਸਿਸਟਮ ਨੂੰ ਅਪਣਾਉਣ ਨਿਰਵਿਘਨ ਆਪਣੀਆਂ ਸੇਵਾਵਾਂ ਸੇਵਾ ਕੇਂਦਰਾਂ ਤੋਂ ਹਾਸਲ ਕਰਨ। ਉਨ੍ਹਾਂ ਨੇ ਸੇਵਾ ਕੇਂਦਰਾਂ ਵਿੱਚ ਕੋਵਿਡ ਸਬੰਧੀ ਸਿਹਤ ਪ੍ਰੋਟੋਕੋਲ ਦਾ ਸਖ਼ਤੀ ਨਾਲ ਪਾਲਣ ਕੀਤਾ ਜਾ ਰਿਹਾ ਹੈ, ਇਸ ਲਈ ਸਾਰੇ ਨਿਯਮਾਂ ਦੀ ਪਾਲਣਾ ਦਾ ਸਹਿਯੋਗ ਕਰਨ।

Related Articles

Leave a Reply

Your email address will not be published.

Back to top button