ਬਠਿੰਡਾ, 13 ਅਪ੍ਰੈਲ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 188657 ਸੈਂਪਲ ਲਏ ਗਏ। ਜਿਨਾਂ ਵਿਚੋਂ 13530 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 11605 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 1655 ਕੇਸ ਐਕਟਿਵ ਹਨ ਤੇ ਹੁਣ ਤੱਕ 270 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 274 ਨਵੇ ਪਾਜੀਟਿਵ ਅਤੇ 105 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।