ਬਠਿੰਡਾ 16 ਅਪ੍ਰੈਲ (ਸੁਰੇਸ਼ ਰਹੇਜਾ): ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 192379 ਸੈਂਪਲ ਲਏ ਗਏ। ਜਿਨਾਂ ਵਿਚੋਂ 14299 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 11953 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 2070 ਕੇਸ ਐਕਟਿਵ ਹਨ ਤੇ ਹੁਣ ਤੱਕ 276 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 268 ਨਵੇ ਪਾਜੀਟਿਵ ਅਤੇ 55 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।