ਬਠਿੰਡਾ,18 ਅਪ੍ਰੈਲ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 196365 ਸੈਂਪਲ ਲਏ ਗਏ। ਜਿਨਾਂ ਵਿਚੋਂ 14787 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 12286 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 2220 ਕੇਸ ਐਕਟਿਵ ਹਨ ਤੇ ਹੁਣ ਤੱਕ 281 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 298 ਨਵੇ ਪਾਜੀਟਿਵ ਅਤੇ 98 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।