ਬਠਿੰਡਾ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 160079 ਸੈਂਪਲ ਲਏ ਗਏ। ਜਿਨਾਂ ਵਿਚੋਂ 10283 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9724 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 323 ਕੇਸ ਐਕਟਿਵ ਹਨ ਤੇ ਹੁਣ ਤੱਕ 236 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੱਸਿਆ ਕਿ ਜਿਲੇ’ਚ ਬੀਤੇ 24 ਘੰਟਿਆਂ ਦੌਰਾਨ 3 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
ਉਨਾਂ ਅੱਗੇ ਦੱਸਿਆ ਕਿ ਜਿਲੇ ’ਚ ਹੁਣ ਤੱਕ 17765 ਹੈਲਥ ਵਰਕਰ, ਫਰੰਟ ਲਾਈਨ ਵਰਕਰ, 45 ਤੋਂ 59 ਸਾਲ ਤੱਕ ਅਤੇ 60 ਸਾਲ ਤੋਂ ਉੱਪਰ ਦੇ ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਜਿਨਾਂ ’ਚ ਅੱਜ 109 ਹੈਲਥ ਕੇਅਰ ਵਰਕਰਜ ਨੂੰ ਅਤੇ 148 ਫਰੰਟ ਲਾਈਨ ਵਰਕਰਜ ਨੂੰ ਡੋਜ਼ ਦਿੱਤੀ ਗਈ ਹੈ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਅੱਜ 45 ਤੋਂ 59 ਤੱਕ 106 ਵਿਅਕਤੀਆਂ ਨੂੰ ਅਤੇ 60 ਤੋਂ ਉੱਪਰ 346 ਵਿਅਕਤੀਆਂ ਨੂੰ ਡੋਜ਼ ਦਿੱਤੀ ਗਈ ਹੈ।