ताज़ा खबरपंजाब

2 ਨਵੰਬਰ ਨੂੰ ਮੁਲਾਜ਼ਮ ਮੁੱਖ ਮੰਤਰੀ ਤੇ ਵਿੱਤ ਮੰਤਰੀ ਪੰਜਾਬ ਨੂੰ ਤੋਹਫ਼ਾ ਯਾਦ ਕਰਵਾਉਣ ਲਈ ਝੰਡਾ ਮਾਰਚ ਕਰਨਗੇ : ਸੁਖਜੀਤ ਸਿੰਘ

ਪਿਛਲੀ ਦੀਵਾਲੀ ਤੇ ਮੁੱਖ ਮੰਤਰੀ ਪੰਜਾਬ ਨੇ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਕੀਤਾ ਸੀ ਐਲਾਨ

ਸੰਗਰੂਰ, 21 ਅਕਤੂਬਰ (ਬਿਊਰੋ) : ਪੰਜਾਬ ਦੇ ਮੁਲਾਜ਼ਮਾਂ ਨੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਆਪਣੀ ਸੱਭ ਤੋਂ ਵੱਡੀ ਮੰਗ ਪੁਰਾਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਆਰ ਪਾਰ ਦਾ ਸੰਘਰਸ਼ ਕਰਨ ਲਈ ਪੂਰੀ ਵਿਉਂਤਬੰਦੀ ਕਰ ਲਈ ਹੈ। ਇਸ ਸਬੰਧੀ 

ਯੂਨੀਅਨ ਵੱਲੋਂ 2 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਤੋਹਫ਼ਾ ਯਾਦ ਕਰਵਾਉਣ ਲਈ ਸੰਗਰੂਰ ਅਤੇ ਧੂਰੀ ਹਲਕੇ ਵਿੱਚ ਤੋਹਫ਼ਾ ਯਾਦ ਦਿਵਾਓ ਝੰਡਾ ਮਾਰਚ ਕੀਤਾ ਜਾਵੇਗਾ। 

ਝੰਡਾ ਮਾਰਚ ਦੇ ਪ੍ਰੋਗਰਾਮ ਸੰਬੰਧੀ ਅੱਜ ਸੰਗਰੂਰੁ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਰੂਟ ਪਲਾਨ ਬਣਾਉਣ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ 1 ਅਕਤੂਬਰ ਨੂੰ ਦਿੱਲੀ ਦੀ ਰਾਮ ਲੀਲਾ ਗਰਾਊਂਡ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੌਮੀ ਪੱਧਰ ਦੀ ਰੈਲੀ ਕੀਤੀ ਗਈ। ਰੈਲੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਟਵੀਟ ਕੀਤਾ ਗਿਆ ਕਿ ਉਹਨਾਂ ਦੀ ਪੰਜਾਬ ਵਿੱਚ ਸਰਕਾਰ ਹੈ ਅਤੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ। ਜਿਸ ਤੋਂ ਜਾਪਦਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਨੂੰ ਹਨੇਰੇ ਵਿੱਚ ਰੱਖਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਮੁਲਾਜ਼ਮ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਉਡੀਕ ਰਹੇ ਹਨ। 

ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਸੰਬੰਧੀ ਕਰੋੜਾਂ ਰੁਪਏ ਦੇ ਇਸ਼ਤਿਹਾਰ ਵੀ ਸਰਕਾਰ ਵੱਲੋਂ ਦਿੱਤੇ ਗਏ ਸਨ ਅਤੇ ਇਹ ਪ੍ਰਚਾਰ ਕੀਤਾ ਗਿਆ ਸੀ ਕਿ ਪੰਜਾਬ ਦੇ ਮੁਲਾਜਮਾਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਪਰ ਮੁੱਖ ਮੰਤਰੀ ਪੰਜਾਬ ਵਲੋਂ ਦਿੱਤਾ ਗਿਆ ਤੋਹਫ਼ਾ ਮੁਲਾਜ਼ਮ ਅੱਜ ਤੱਕ ਉਡੀਕ ਰਹੇ ਹਨ। 

ਰਣਬੀਰ ਸਿੰਘ ਢੰਡੇ ਜਨਰਲ ਸਕੱਤਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੂੰ ਤੋਹਫ਼ਾ ਯਾਦ ਕਰਵਾਉਣ ਲਈ 2 ਨਵੰਬਰ ਨੂੰ ਸੰਗਰੂਰੂ ਅਤੇ ਧੂਰੀ ਹਲਕੇ ਵਿੱਚ ਤੋਹਫ਼ਾ ਯਾਦ ਦਿਵਾਓ ਝੰਡਾ ਮਾਰਚ ਕੀਤਾ ਜਾਵੇਗਾ। ਜਿਸ ਵਿੱਚ ਪੰਜਾਬ ਦੇ ਹਰ ਕੋਨੇ ਤੋਂ ਮੁਲਾਜ਼ਮ ਵੱਡੀ ਗਿਣਤੀ ਵਿੱਚ ਵਹੀਕਲ ਲੈ ਕੇ ਸ਼ਾਮਿਲ ਹੋਣਗੇ। 

ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਰਾਜਵੀਰ ਸ਼ਰਮਾਂ, ਅਮਨਦੀਪ ਸਿੰਘ ਸੂਬਾ ਵਿੱਤ ਸਕੱਤਰ, ਸੰਗਤ ਰਾਮ ਪ੍ਰਧਾਨ ਜਿਲ੍ਹਾ ਕਪੂਰਥਲਾ, ਸਰਬਜੀਤ ਸਿੰਘ ਸੂਬਾ ਜਨਰਲ ਸਕੱਤਰ ਆਈ. ਟੀ. ਆਈ, ਸੁਰਜੀਤ ਸਿੰਘ ਸੰਧੂ ਜਿਲ੍ਹਾ ਜਨਰਲ ਸਕੱਤਰ ਸੰਗਰੂਰ ਹਾਜ਼ਰ ਸਨ।

Related Articles

Leave a Reply

Your email address will not be published.

Back to top button