ਜੰਡਿਆਲਾ ਗੁਰੂ 25 ਜਨਵਰੀ (ਕੰਵਲਜੀਤ ਸਿੰਘ ਲਾਡੀ ) : ਸੰਯੁਕਤ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਨਿੱਜਰਪੁਰਾ ਟੋਲ ਪਲਾਜ਼ੇ ਤੇ ਇਕ ਅਹਿਮ ਮੀਟਿੰਗ ਕੀਤੀ । ਜਿਸ ਦੀ ਅਗਵਾਈ ਜਥੇਬੰਦੀ ਦੇ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ, ਸੰਦੀਪ ਸਿੰਘ ਮਿੱਠਾ,ਪਰਗਟ ਸਿੰਘ ਚਾਟੀਵਿੰਡ, ਕੁਲਦੀਪ ਸਿੰਘ ਨਿੱਜਰਪੁਰਾ ਨੇ ਕੀਤੀ । ਇਸ ਮੌਕੇ ਕਿਸਾਨ ਆਗੂਆਂ ਬੋਲਦਿਆਂ ਹੋਇਆ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਤੇ 31 ਜਨਵਰੀ ਨੂੰ ਪੂਰੇ ਭਾਰਤ ਵਿੱਚ ਕਿਸਾਨ ਵਿਸ਼ਵਾਸਘਾਤ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਪੂਰੇ ਭਾਰਤ ਅੰਦਰ ਤਹਿਸੀਲ ਬਲਾਕ ਤੇ ਜ਼ਿਲ੍ਹੇ ਉੱਤੇ ਧਰਨੇ ਮੁਜ਼ਾਹਰੇ ਕੀਤੇ ਜਾਣਗੇ। ਜਿਸ ਤਹਿਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਅੱਗੇ ਧਰਨਾ ਮੁਜ਼ਾਹਰਾ ਕਰੇਗੀ । ਉਨ੍ਹਾਂ ਕਿਹਾ ਕਿ ਜਿਸ ਵਿੱਚ ਕਿਸਾਨ ਮਜ਼ਦੂਰ ਵੱਡੀ ਗਿਣਤੀ ਵਿਚ ਹਾਜ਼ਰ ਹੋਣਗੇ ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ , ਗੁਰਸਾਹਿਬ ਸਿੰਘ ਚਾਟੀਵਿੰਡ, ਗੱਜਣ ਸਿੰਘ ਰਾਮਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜ ਰਹੀ ਹੈ ਕਿਸਾਨਾਂ ਨਾਲ ਕੀਤੇ ਹੋਏ ਵਾਅਦਿਆਂ ਵਿੱਚ ਐੱਮਐੱਸਪੀ ਕਾਨੂੰਨ ਬਣਾਉਣ ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਅਜੇ ਮਿਸ਼ਰਾ ਟੋਨੀ ਦੇ ਕੇਂਦਰੀ ਮੰਤਰੀ ਮੰਡਲ ਵਿੱਚ ਬਣਿਆ ਰਹਿਣਾ ਕਿਸਾਨਾਂ ਤੇ ਜ਼ਖ਼ਮਾਂ ਤੇ ਲੂਣ ਛਿੜਕਿਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਮੰਗ ਕੀਤੀ ਕਿ ਅਜੇ ਮਿਸ਼ਰਾ ਨੂੰ ਜਲਦੀ ਤੋਂ ਜਲਦੀ ਉਸ ਦੇ ਅਹੁਦੇ ਤੋਂ ਬਰਖਾਸਤ ਕਰਕੇ ਉਸ ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਅਤੇ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਹਰ ਸੰਯੁਕਤ ਮੋਰਚੇ ਦੇ ਫ਼ੈਸਲੇ ਨੂੰ ਲਾਗੂ ਕਰਕੇ ਕਿਸਾਨਾਂ ਦੀ ਹੱਕੀ ਮੰਗਾਂ ਦੀ ਰਾਖੀ ਕਰਦੀ ਰਹੇਗੀ। ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਅੰਗਰੇਜ਼ ਸਿੰਘ ਚਾਟੀਵਿੰਡ , ਹਰਪਾਲ ਸਿੰਘ ਝੀਤੇ, ਮੇਜਰ ਸਿੰਘ, ਨਾਜ਼ਰ ਸਿੰਘ, ਕੁਲਵੰਤ ਸਿੰਘ, ਸੱਜਣ ਸਿੰਘ ਨੰਬਰਦਾਰ ਰਾਮਪੁਰਾ, ਗੁਰਪ੍ਰੀਤ ਸਿੰਘ ਨੰਦ ਵਾਲਾ, ਬਲਵੰਤ ਸਿੰਘ ਪੰਡੋਰੀ, ਪਰਮਜੀਤ ਸਿੰਘ ਬਾਘਾ,ਲਖਵਿੰਦਰ ਸਿੰਘ ਵਰਪਾਲ, ਸਰਬਜੀਤ ਸਿੰਘ ਸਰਪੰਚ ,ਪ੍ਰਭਦੀਪ ਸਿੰਘ ਮਹਿਮਾ ਆਦਿ ਆਗੂ ਹਾਜ਼ਰ ਸਨ।