ਬਠਿੰਡਾ, 23 ਅਪ੍ਰੈਲ (ਸੁਰੇਸ਼ ਰਹੇਜਾ) : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ’ਚ ਹੁੁਣ ਤੱਕ 68435 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਅੱਗੇ ਦੱਸਿਆ ਕਿ ਇਨਾਂ ’ਚ 7604 ਹੈਲਥ ਵਰਕਰਜ਼, 14887 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 18801 ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 17989 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।।
ਉਨਾਂ ਅੱਗੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 3915 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1305 ਨੂੰ ਦੂਜੀ ਡੋਜ਼, 13199 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2311 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 17311 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1806 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 15957 ਵਿਅਕਤੀਆਂ ਨੂੰ ਪਹਿਲੀ ਡੋਜ਼ ਅੇਤ 1757 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਇਸੇ ਤਰਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 3689 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1329 ਨੂੰ ਦੂਜੀ ਡੋਜ਼, 1683 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 80 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 1499 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 224 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 2028 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 342 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।