ਬਠਿੰਡਾ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 151026 ਸੈਂਪਲ ਲਏ ਗਏ। ਜਿਨਾਂ ਵਿਚੋਂ 9885 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9515 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 139 ਕੇਸ ਐਕਟਿਵ ਹਨ ਤੇ ਹੁਣ ਤੱਕ 231 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਾਂਝੀ ਕੀਤੀ। ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 20 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ ।
Related Articles
Check Also
Close