ਜਲੰਧਰ, 09 ਅਕਤੂਬਰ (ਧਰਮਿੰਦਰ ਸੌਂਧੀ) : ਕਸ਼ਮੀਰ ਵਿਚ ਸਰਕਾਰੀ ਹਾਈ ਸੈਕੰਡਰੀ ਸਕੂਲ ਈਦਗਾਹ ਵਿਖੇ ਘੇਰ ਕੇ ਸਿੱਖ ਬੀਬੀ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਇੱਕ ਹੋਰ ਅਧਿਆਪਕ ਨੂੰ ਕਤਾਰ ਵਿੱਚ ਖੜ੍ਹਾ ਕਰਕੇ ਗੋਲੀਆਂ ਮਾਰਨ ਦੀ ਸਿੱਖ ਤਾਲਮੇਲ ਕਮੇਟੀ ਜ਼ੋਰਦਾਰ ਨਿੰਦਾ ਕਰਦੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੁ ਸਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਗੁਵਿੰਦਰ ਸਿੰਘ ਸਿੱਧੂ ਵਿੱਕੀ ਖਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ।
ਤਕਰੀਬਨ 7 ਸਾਲ ਭਾਜਪਾ ਦੀ ਮੋਦੀ ਸਰਕਾਰ ਨੂੰ ਬਣੇ ਹੋਏ ਹਨ ਇਸ ਦੌਰਾਨ ਸਿੱਖ ਧਰਮ ਤੇ ਹਰ ਪਾਸੇ ਤੋਂ ਲਗਾਤਾਰ ਹਮਲੇ ਹੋ ਰਹੇ ਹਨ ਪਰ ਸਿੱਖਾਂ ਦੇ ਗੁਰਧਾਮ ਤੋੜ ਦਿਤੇ ਜਾਂਦੇ ਹਨ ਜਿਨ੍ਹਾਂ ਵਿੱਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਗੁਰਦੁਆਰਾ ਡਾਂਗਮਾਰ ਸਾਹਿਬ ਕਦੇ ਗਵਾਲੀਅਰ ਦੇ ਗੁਰੂ ਘਰ ਤੇ ਕਬਜ਼ਾ ਕੀਤਾ ਜਾ ਰਿਹਾ ਹੈ ਹੁਣੇ ਜਿਹੇ ਲਖੀਮਪੁਰ ਖੀਰੀ ਵਿੱਚ 4 ਸਿੱਖ ਕਿਸਾਨਾਂ ਨੂੰ ਗੱਡੀਆਂ ਥਲੇ ਦੇ ਕੇ ਮਾਰ ਦਿੱਤਾ ਗਿਆ ਸਵਾ ਸਾਲ ਤੋਂ ਬਾਡਰਾਂ ਤੇ ਰੁਲ ਰਹੇ ਕਿਸਾਨਾਂ ਵਿੱਚ ਜ਼ਿਆਦਾਤਰ ਸਿੱਖ ਹਨ ਕਦੀ ਪਾਕਿਸਤਾਨ ਵਿੱਚ ਸਿੱਖਾਂ ਤੇ ਹਮਲੇ ਹੁੰਦੇ ਹਨ ਅਫ਼ਗ਼ਾਨਿਸਤਾਨ ਵਿੱਚ ਸਿੱਖਾਂ ਨਾਲ ਧੱਕਾ ਹੋ ਰਿਹਾ ਹੈ ਪਰ ਮੋਦੀ ਸਰਕਾਰ ਦੇ ਸਿਰ ਤੇ ਜੂੰ ਤੱਕ ਨਹੀਂ ਸਰਕ ਰਹੀ।
ਮੋਦੀ ਸਰਕਾਰ ਘੱਟ ਗਿਣਤੀਆਂ ਦੀ ਦੁਸ਼ਮਨ ਸਰਕਾਰ ਹੈ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਅਪੀਲ ਕਰਦੇ ਹਾਂ ਸਿੱਖ ਹੱਕਾਂ ਦੀ ਰਖਵਾਲੀ ਲਈ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਅਜਿਹਾ ਪਲੇਟਫਾਰਮ ਤਿਆਰ ਕਰਨ ਜਿਹੜਾ ਦੀਵਾਰ ਬਣ ਕੇ ਸਿੱਖ ਹੱਕਾਂ ਲਈ ਖਲੋ ਸਕੇ।
ਸਮੁੱਚੇ ਪੰਥ ਨੂੰ ਇਕ ਪਲੇਟਫਾਰਮ ਤੇ ਇਕੱਠਾ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ,ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਹਰਵਿੰਦਰ ਸਿੰਘ ਚਿਟਕਾਰਾ,ਅਰਵਿੰਦਰ ਸਿੰਘ ਬਬਲੂ,ਸੰਨੀ ਓਬਰਾਏ,ਪ੍ਰਬਜੋਤ ਸਿੰਘ ਖਾਲਸਾ ਤਜਿੰਦਰ ਸਿੰਘ ਸੰਤ ਨਗਰ ਕਮਲਜੀਤ ਸਿੰਘ ਜੋਨੀ,ਜੋਗਿੰਦਰਪਾਲ ਸਿੰਘ ਸੋਨੂੰ ਪਲਵਿੰਦਰ ਸਿੰਘ ਬਾਬਾ ਆਦਿ ਹਾਜਰ ਸਨ।