
ਲਖਨਊ, 16 ਅਕਤੂਬਰ (ਬਿਊਰੋ) : ਬਹੁਜਨ ਸਮਾਜ ਪਾਰਟੀ ਦੀ ਪਰਮੁੱਖ ਕੁਮਾਰੀ ਮਾਇਆਵਤੀ ਨੇ ਆਪਣੇ ਟਵਿੱਟਰ account ਤੇ ਟਵੀਟ ਕਰਕੇ ਕਿਹਾ ਹੈ ਕਿ ਦਿੱਲੀ ਸਿੰਘੂ ਬਾਰਡਰ ਤੇ ਪੰਜਾਬ ਦੇ ਦਲਿਤ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਅਤਿ ਦੁਖਦ ਤੇ ਸ਼ਰਮਨਾਕ ਹੈ। ਪੁਲਿਸ ਪ੍ਰਸ਼ਾਸ਼ਨ ਘਟਨਾ ਨੂੰ ਗੰਭੀਰਤਾ ਨਾਲ ਲੈਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ। ਪੰਜਾਬ ਦੇ ਦਲਿਤ ਮੁੱਖ ਮੰਤਰੀ ਜੀ ਵੀ ਲਖੀਮਪੁਰ ਖੀਰੀ ਦੀ ਤਰ੍ਹਾ ਪੀੜਿਤ ਪਰਿਵਾਰ ਨੂੰ 50 ਲੱਖ ਰੁਪਏ ਦੀ ਸਹਾਇਤਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਇਹ ਬਸਪਾ ਦੀ ਮੰਗ ਹੈ।