ਚੋਹਲਾ ਸਾਹਿਬ/ਤਰਨਤਾਰਨ, 21 ਅਕਤੂਬਰ (ਰਾਕੇਸ਼ ਨਈਅਰ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਕਰਵਾਏ ਗਏ ‘ਜੋਨਲ ਯੁਵਕ ਮੇਲਾ 2021’ਵਿਖੇ ਭਾਗ ਲੈਂਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ‘ਬੀ’ ਜੋਨ ਦੇ ‘ਬੀ’ ਡਵੀਜਨ ਕਾਲਜਾਂ ਵਿਚੋਂ ‘ਓਵਰਆਲ ਚੈਂਪੀਅਨ’ ਟਰਾਫੀ ਤੇ ਕਬਜ਼ਾ ਕੀਤਾ ਗਿਆ ਹੈ।ਕਾਲਜ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆ ਵਿੱਚ ਸ਼ਮੂਲੀਅਤ ਕਰਦਿਆਂ ਵਾਰ ਗਾਇਨ ਵਿੱਚੋਂ ਪਹਿਲਾ ਸਥਾਨ,ਕਵੀਸ਼ਰੀ ਗਾਇਨ ਪਹਿਲਾ ਸਥਾਨ,ਗਰੁੱਪ ਸ਼ਬਦ ਦੂਜਾ ਸਥਾਨ,ਕਲਾਸੀਕਲ ਪ੍ਰਕਸ਼ਨ ਤਬਲਾ ਵਿਚੋਂ ਤੀਜਾ ਸਥਾਨ ਸਕਿੱਟ ਮੁਕਾਬਲੇ ਵਿੱਚੋਂ ਪਹਿਲਾ ਸਥਾਨ।
ਗੀਤ/ਗਜ਼ਲ ਮੁਕਾਬਲੇ ਵਿੱਚ ਤੀਸਰਾ ਸਥਾਨ।ਮਾਈਮ ਵਿਚੋਂ ਤੀਸਰਾ ਸਥਾਨ,ਪਹਿਰਾਵਾ ਪਰਦਰਸ਼ਨ ਵਿਚੋਂ ਤੀਜਾ ਸਥਾਨ ਅਤੇ ਐਲੋਕੇਸ਼ਨ ਤੀਜਾ ਸਥਾਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਗਈਆਂ।ਇਸ ਮੌਕੇ ਐਸ.ਜੀ.ਪੀ.ਸੀ ਪ੍ਧਾਨ ਬੀਬੀ ਜਗੀਰ ਕੌਰ ਅਤੇ ਸਾਬਕਾ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਮੂਹ ਕਾਲਜ ਨੂੰ ਵਧਾਈ ਦਿੱਤੀIਇਸ ਮੌਕੇ ਸ.ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਵੱਲੋਂ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲਿਆਂ ਵਿੱਚ ਚੈਂਪੀਅਨ ਦਾ ਖਿਤਾਬ ਪ੍ਰਾਪਤ ਕਰਨ ਦਾ ਸਿਹਰਾ ਕਾਲਜ ਪ੍ਰਿੰਸੀਪਲ ਦੀ ਯੋਗ ਅਗਵਾਈ,ਅਧਿਆਪਕਾਂ ਦੀ ਸਿੱਖਿਆ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੂੰ ਹੀ ਜਾਂਦਾ ਹੈ।
ਇਸ ਮੌਕੇ ਡਾ. ਤਜਿੰਦਰ ਕੌਰ ਧਾਲੀਵਾਲ ਡਾਇਰੈਕਟਰ ਵਿੱਦਿਆ ਨੇ ਕਾਲਜ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪ੍ਰਿੰਸੀਪਲ ਡਾ:ਕੁਲਵਿੰਦਰ ਸਿੰਘ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਕਾਲਜ ਵਲੋਂ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਭਵਿੱਖ ਵਿਚ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਮੌਕੇ ਪ੍ਰਦਾਨ ਕੀਤੇ ਜਾ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਜੋ ਵੀ ਮਾਣਮੱਤੀਆਂ ਪ੍ਰਾਪਤ ਕਰ ਰਿਹਾ ਹੈ ਉਹ ਸਿਰਫ ਕਾਲਜ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਹੀ ਹੈ। ਉਹਨਾਂ ਆਸ ਪ੍ਰਗਟਾਈ ਕਿ ਅੱਗੇ ਵੀ ਵਿਦਿਆਰਥੀ ਅਜਿਹੀਆਂ ਮੱਲਾਂ ਮਾਰ ਕੇ ਕਾਲਜ ਦੀ ਸ਼ਾਨ ਵਿੱਚ ਵਾਧਾ ਕਰਦੇ ਰਹਿਣਗੇ।