ਜਲੰਧਰ, 02 ਨਵੰਬਰ (ਕਬੀਰ ਸੌਂਧੀ) : 400 ਸਾਲਾਂ ਬੰਦੀ ਛੋੜ ਦਿਵਸ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਜੋ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਤੋਂ 27 ਅਕਤੂਬਰ ਨੂੰ ਆਰੰਭ ਹੋਇਆ ਸੀ। ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜਲੰਧਰ ਪਹੁੰਚਿਆ ਜਿਥੇ ਵੱਖ-ਵੱਖ ਸੰਸਥਾਵਾਂ ਵੱਲੋਂ ਸਵਾਗਤ ਕੀਤਾ ਤੇ ਲੰਗਰ ਲਾਏ ਗਏ। ਜਦੋਂ ਇਤਿਹਾਸਕ ਨਗਰ ਕੀਰਤਨ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਪੁੱਲੀ ਅਲੀ ਮੁਹੱਲੇ ਵਿਖੇ ਪਹੁੰਚਿਆ ਤਾਂ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਲੰਗਰ ਜਿਨਾਂ ਵਿੱਚ ਕੜਾਹ, ਸਮੋਸੇ, ਮਠਿਆਈ ਕੇਲੇ ਅਤੇ ਪਾਣੀ ਦੇ ਲੰਗਰ ਲਾਏ ਗਏ ਸਨ ਸੰਗਤਾਂ ਵਿਚ ਉਤਸ਼ਾਹ ਦੇਖਦਿਆਂ ਹੀ ਬਣਦਾ ਸੀ। ਇਹ ਇਤਿਹਾਸਕ ਦਿਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਿੱਨ ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਵਾਲੀ ਬੱਸ ਵਿਚ ਸੁਸ਼ੋਭਿਤ ਸਨ। ਸਾਰਾ ਨਗਰ ਕੀਰਤਨ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਦੇਖ ਰੇਖ ਵਿੱਚ ਚੱਲ ਰਿਹਾ ਸੀ। ਨਗਰ ਕੀਰਤਨ ਦਾ ਸਵਾਗਤ ਕਰਨ ਵਾਲਿਆਂ ਵਿੱਚ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਗੁਰਪ੍ਰਤਾਪ ਸਿੰਘ ਬਖਸ਼ੀ (ਬਖਸ਼ੀ ਗਾਰਮੈੰਟ) ਮਹਿੰਦਰ ਸਿੰਘ ਖੁੁਰਾਨਾ, ਹਰਪ੍ਰੀਤ ਸਿੰਘ ਸੋਨੂੰ, ਗੁਰਵਿੰਦਰ ਸਿੰਘ ਸਿੱਧੂ, ਵਿੱਕੀ ਸਿੰਘ ਖਾਲਸਾ, ਪਰਮਿੰਦਰ ਸਿੰਘ, ਦਸਮੇਸ਼ ਨਗਰ ਕੁਲਵੰਤ ਸਿੰਘ ਕੰਤਾ, ਪੀ ਡੀ ਸਿੰਘ ਬਿੱਟੂ, ਤੇਜਿੰਦਰ ਸਿੰਘ ਹਾਂਡਾ, ਪਰਮਪ੍ਰੀਤ ਸਿੰਘ ਵਿਟੀ, ਰਣਜੀਤ ਸਿੰਘ ਗੋਲਡੀ, ਗੁਰਜੀਤ ਸਿੰਘ ਪੋਪਲੀ, ਜਰਨੈਲ ਸਿੰਘ ਖਾਲਸਾ, ਗੁਰਦੀਪ ਸਿੰਘ ਲੱਕੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ, ਪ੍ਰਭਜੋਤ ਸਿੰਘ ਖਾਲਸਾ, ਗੁਰਜੀਤ ਸਿੰਘ ਸਤਨਾਮੀਆ, ਪਰਮਜੀਤ ਸਿੰਘ ਸੋਨੂੰ, ਅਮਰਜੀਤ ਸਿੰਘ ਗੁਰਦੇਵ ਨਗਰ, ਚਰਨਜੀਤ ਸਿੰਘ ਸੇਠੀ, ਜਸਬੀਰ ਸਿੰਘ ਚੁੱਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਸਿਮਰਨਪ੍ਰੀਤ ਸਿੰਘ ਆਦਿ ਸਨ।