ਜੰਡਿਆਲਾ ਗੁਰੂ 12 ਨਵੰਬਰ (ਕੰਵਲਜੀਤ ਸਿੰਘ ਲਾਡੀ) : ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹੋਇਆ ਗੁਰਦੁਆਰਾ ਨਾਨਕਸਰ ਸਾਹਿਬ ਜੀ ਜੰਡਿਆਲਾ ਗੁਰੂ ਜੀ.ਟੀ ਰੋਡ ਦੇ ਮੁੱਖ ਸੇਵਾਦਾਰ ਬਾਬਾ ਬਿਬੇਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ, ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਧੰਨ ਬਾਬਾ ਨੰਦ ਸਿੰਘ ਜੀ ਦੇ ਜ਼ਨਮ ਦਿਹਾੜੇ ਨੂੰ ਸਮਰਪਿਤ ਤਿੰਨ ਦਿਨ ਦਾ ਗੁਰਮਤਿ ਸਮਾਗਮ ਗੁਰਦੁਆਰਾ ਨਾਨਕਸਰ ਸਾਹਿਬ ਨਾਨਕਸਰ ਨਗਰ ਜੀ ਟੀ ਰੋਡ ਜੰਡਿਆਲਾ ਗੁਰੂ ਵਿਖੇ ਸਮੂਹ ਨਾਨਕਸਰ ਨਗਰ ਦੀਆਂ ਸੰਗਤਾਂ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਅੱਗੇ ਉਨ੍ਹਾਂ ਕਿਹਾ ਕਿ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ 16 ਨਵੰਬਰ ਮੰਗਲਵਾਰ ਨੂੰ ਧੁਰ ਕੀ ਬਾਣੀ ਇਲਾਹੀ ਬਾਣੀ ਜੀ ਦੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 17 ਨਵੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਨਾਨਕਸਰ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ ਨਗਰ ਕੀਰਤਨ ਗੁਰਦੁਆਰਾ ਨਾਨਕਸਰ ਸਾਹਿਬ ਜੀ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਵਿਚੋਂ ਪਿੰਡ ਗੋਰੇਵਾਲ,ਗੁੰਨੋਵਾਲ ਤੋਂ ਮੱਲ੍ਹੀਆਂ ਤੋਂ ਤਾਰਾਗੜ੍ਹ ਤੋਂ ਤਿੰਮੋਵਾਲ ਤੋਂ ਏਕਲਗੱਡਾ ਤੋਂ ਦੀਨੇਵਾਲ ਤੋਂ ਜਹਾਂਗੀਰ ਤੋਂ ਧਾਰੜ ਤੋਂ ਹੁੰਦਾ ਹੋਇਆ ਜੰਡਿਆਲਾ ਗੁਰੂ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕਸਰ ਸਾਹਿਬ ਜੀ ਵਿਖੇ ਸਮਾਪਤ ਹੋਵੇਗਾ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਹੈ ਕਿ ਨਗਰ ਕੀਰਤਨ ਵਿੱਚ ਆਪੋ ਆਪਣੇ ਵੱਖ-ਵੱਖ ਸਾਧਨਾਂ ਤੇ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਸੇਵਾ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ਅੱਗੇ ਉਨ੍ਹਾਂ ਕਿਹਾ ਕਿ 18 ਨਵੰਬਰ ਦਿਨ ਵੀਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ I ਅੱਗੇ ਬਾਬਾ ਬਿਬੇਕ ਸਿੰਘ ਜੀ ਨੇ ਨੌਜਵਾਨਾਂ ਨੂੰ ਬੇਨਤੀ ਕਰਦਿਆਂ ਹੋਇਆਂ ਕਿਹਾ ਕਿ ਕੋਈ ਵੀ ਨੋਜਵਾਨ ਨਗਰ ਕੀਰਤਨ ਵਿੱਚ ਬੁਲੇਟ ਮੋਟਰਸਾਈਕਲ ਨਾਂ ਲੈ ਕਿ ਆਵੇ I ਕਿਰਪਾ ਕਰਕੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਘੱਟ ਆਵਾਜ਼ ਵਾਲੇ ਸਾਧਨਾਂ ਤੇ ਆ ਕਿ ਹਾਜ਼ਰੀਆਂ ਭਰੋ I