ਚੋਹਲਾ ਸਾਹਿਬ/ਤਰਨ ਤਾਰਨ, 06 ਦਸੰਬਰ (ਰਾਕੇਸ਼ ਨਈਅਰ) : ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ.ਹਰਭਗਵੰਤ ਸਿੰਘ ਦਾ ਸੋਮਵਾਰ ਨੂੰ ਪਹਿਲੇ ਦਿਨ ਦਫਤਰ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਉਹਨਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ.ਜਗਵਿੰਦਰ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ.ਪਰਮਜੀਤ ਸਿੰਘ ਅਤੇ ਸਿੱਖਿਆ ਸੁਧਾਰ ਟੀਮ ਇੰਚਾਰਜ ਸ੍ਰੀ ਸੁਰਿੰਦਰ ਕੁਮਾਰ ਵੀ ਮੌਜੂਦ ਸਨ।ਇਸ ਮੌਕੇ ਗੱਲਬਾਤ ਕਰਦਿਆ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਗੁਰਬਚਨ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਦੇ ਕੰਮ ਨੂੰ ਯੋਗ ਅਗਵਾਈ ਲਈ ਬਹੁਤ ਹੀ ਮਿਹਨਤੀ, ਇਮਾਨਦਾਰ ਅਤੇ ਲਗਨ ਨਾਲ ਕੰਮ ਕਰਨ ਵਾਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਰੂਪ ਵਿਚ ਸ.ਹਰਭਗਵੰਤ ਸਿੰਘ ਨੇ ਅਹੁਦਾ ਸੰਭਾਲਿਆ ਹੈ।
ਇਸ ਮੌਕੇ ਸ.ਹਰਭਗਵੰਤ ਸਿੰਘ ਨੇ ਕਿਹਾ ਕਿ ਉਹ ਸਿੱਖਿਆ ਦੇ ਹੋਰ ਸੁਧਾਰ ਲਈ ਸਖ਼ਤ ਮਿਹਨਤ ਕਰਨਗੇ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਾਰਿਆਂ ਨਾਲ ਮਿਲ ਕੇ ਇੱਕ ਟੀਮ ਦੇ ਤੌਰ ‘ਤੇ ਕੰਮ ਕਰਨਗੇ ਤਾਂ ਜੋ ਤਰਨ ਤਾਰਨ ਜ਼ਿਲਾ ਪਹਿਲਾਂ ਨਾਲੋਂ ਵੀ ਵਧੇਰੇ ਉਚਾਈਆਂ ਨੂੰ ਛੂਹ ਸਕੇ।ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਪਰਮਜੀਤ ਸਿੰਘ,ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਸ.ਜਸਵਿੰਦਰ ਸਿੰਘ ਨੇ ਵੀ ਨਵੇਂ ਆਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਸ.ਹਰਭਗਵੰਤ ਸਿੰਘ ਨੂੰ ਅਹੁਦਾ ਸੰਭਾਲਣ ‘ਤੇ ਜੀ ਆਇਆਂ ਕਿਹਾ ਅਤੇ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹੇ ਵਿੱਚ ਸਿੱਖਿਆ ਦੇ ਖੇਤਰ ਵਿਚ ਹੋਰ ਤਰੱਕੀ ਕਰਨ ਲਈ ਉਹਨਾਂ ਦਾ ਹਰ ਸੰਭਵ ਸਾਥ ਦਿੱਤਾ ਜਾਵੇਗਾ।ਇਸ ਮੌਕੇ ਸੁਖਬੀਰ ਸਿੰਘ ਕੰਗ ਗਾਈਡੇਂਸ ਕਾਊਂਸਲਰ,ਪਰਮਿੰਦਰ ਸਿੰਘ ਅਤੇ ਹਰਪਾਲ ਸਿੰਘ ਟੀਮ ਮੈਂਬਰ ਹਾਜਰ ਸਨ।