ਚੋਹਲਾ ਸਾਹਿਬ/ਤਰਨ ਤਾਰਨ, 09 ਦਸੰਬਰ (ਰਾਕੇਸ਼ ਨਈਅਰ) : ਅੱਠਵੀਂ ,ਦਸਵੀਂ ਅਤੇ ਬਾਹਰਵੀਂ ਜਮਾਤ ਦੀ ਟਰਮ ਪਹਿਲੀ ਦੀ ਪ੍ਰੀਖਿਆ ਵਿੱਚ ਚੰਗੇ ਨੰਬਰ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਹੋਰ ਉਤਸਾਹਿਤ ਕਰਨ ਦੀ ਲੋੜ ਹੈ।ਇਹਨਾ ਸ਼ਬਦਾਂ ਦਾ ਪ੍ਰਗਟਾਵਾ ਵੀਰਵਾਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਹਰਭਗਵੰਤ ਸਿੰਘ ਨੇ ਸਰਕਾਰੀ ਹਾਈ ਸਕੂਲ ਕੈਰੋਂ ਵਿਖੇ ਪ੍ਰਿੰਸੀਪਲ ਅਤੇ ਸਕੂਲ ਮੁਖੀਆਂ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਅਧਿਆਪਕਾਂ ਨੂੰ ਆਪਣਾ ਗਿਆਨ ਪੂਰੀ ਡੂੰਘਾਈ ਨਾਲ ਵਿਦਿਆਰਥੀਆਂ ਨੂੰ ਦੇਣਾ ਚਾਹੀਦਾ ਹੈ।ਚੰਗਾ।ਅਧਿਆਪਕ ਹੀ ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਬਦਲਾਅ ਲਿਆ ਸਕਦਾ ਹੈ।ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵਿੱਚ ਚੰਗਾ ਵਾਤਾਵਰਨ ਬਣਾਉਣ ਦੀ ਲੋੜ ਹੈ।ਇਸ ਮੌਕੇ ਉਹਨਾਂ ਨੇ ਵਿਦਿਆਰਥੀਆਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮਾਪੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਸਹਿਯੋਗ ਦੀ ਮੰਗ ਕੀਤੀ।ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਗੁਰਬਚਨ ਸਿੰਘ ਲਾਲੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਵਾਲੇ ਸਾਰੇ ਕੰਮ ਪਹਿਲ ਦੇ ਅਧਾਰ ‘ਤੇ ਕੀਤੇ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਸੁਰਿੰਦਰ ਕੁਮਾਰ,ਡੀ.ਐਮ.ਐਸ ਗੁਰਦੀਪ ਸਿੰਘ,ਪ੍ਰਿੰਸੀਪਲ ਪਰਮਜੀਤ ਕੌਰ,ਸੁਖਬੀਰ ਸਿੰਘ ਕੰਗ ਜ਼ਿਲ੍ਹਾ ਗਾਈਡੇਂਸ ਕੌਂਸਲਰ,ਤਰਸੇਮ ਸਿੰਘ ਇੰਚਾਰਜ ਮੁੱਖ ਅਧਿਆਪਕ ਅਤੇ ਗੁਰਪ੍ਰਤਾਪ ਸਿੰਘ ਹਾਜਰ ਸਨ।