ਜੰਡਿਆਲਾ ਗੁਰੂ 13 ਦੰਸਬਰ (ਕੰਵਲਜੀਤ ਸਿੰਘ ਲਾਡੀ) : ਅੱਜ ਜੰਡਿਆਲਾ ਜੀਟੀ ਰੋਡ ਉੱਤੇ ਬਹੁਤ ਹੀ ਭਾਵਨਾਤਮਕ ਨਜ਼ਾਰਾ ਵੇਖਣ ਨੂੰ ਮਿਲਿਆ । ਜਦੋਂ ਸੰਯੁਕਤ ਕਿਸਾਨ ਮੋਰਚੇ ਦੇ ਲੀਡਰ ਮੋਰਚਾ ਫਤਹਿ ਕਰਕੇ ਅੰਮ੍ਰਿਤਸਰ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਆ ਰਹੇ ਸਨ ਤਾਂ ਜੀਟੀਰੋਡ ਉੱਤੇ ਸੇਂਟ ਸੋਲਜ਼ਰ ਸਕੂਲ ਜੰਡਿਆਲਾ ਗੁਰੂ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਜੀ ਦੀ ਅਗਵਾਈ ਵਿਚ ਸਕੂਲ ਦੇ ਸਟਾਫ , ਤੇ ਬੱਚਿਆਂ ਨੇ ਆ ਰਹੇ ਲੀਡਰਾਂ ਦਾ ਹਾਰ ਪਾ ਕੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ।
ਬਹੁਤ ਸਾਰੇ ਨੇਤਾਵਾਂ ਜਿਨ੍ਹਾਂ ਵਿੱਚ ਗੁਰਨਾਮ ਸਿੰਘ ਚਡੁਨੀ, ਰਾਏ ਸਾਹਿਬ, ਡਾ ਬੂਟਾ ਸਿੰਘ ਸ਼ਾਦੀਪੁਰ, ਡਾ ਸਤਨਾਮ ਸਿੰਘ ਅਜਨਾਲਾ, ਡਾ ਸਵੈਮਾਨ ਸਿੰਘ, ਦੀਪਕ ਸ਼ਰਮਾ ਆਦਿ ਨੇਤਾਵਾਂ ਦਾ ਬੱਚਿਆਂ ਨੇ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ । ਇਸ ਮੌਕੇ ਤੇ ਹਰਦੀਪ ਸਿੰਘ ਪੱਖੋਕੇ, ਸਰਪੰਚ ਬਲਬੀਰ ਸਿੰਘ ਗੁਨੋਵਾਲ, ਮਮਤਾ ਅਰੋਡ਼ਾ, ਹਰਵਿੰਦਰ ਸਿੰਘ, ਜਤਿੰਦਰ ਸਿੰਘ, ਰੁਪਿੰਦਰ ਕੌਰ, ਮਨਪ੍ਰੀਤ ਕੌਰ ਤੇ ਸ਼ਹਿਰ ਦੇ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ । ਡਾ ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਅਸੀਂ ਇਨ੍ਹਾਂ ਕਿਸਾਨਾਂ ਦੇ ਸਦਾ ਰਿਣੀ ਰਹਾਂਗੇ ਜਿਨ੍ਹਾਂ ਨੇ ਕਾਲੇ ਕਾਨੂੰਨ ਵਾਪਸ ਕਰਵਾ ਕੇ ਪੰਜਾਬ ਦੀ ਅਣਖ ਤੇ ਸਨਮਾਨ ਨੂੰ ਬਚਾਇਆ ਹੈ ।