ਚੋਹਲਾ ਸਾਹਿਬ/ਤਰਨ ਤਾਰਨ,13 ਦਸੰਬਰ (ਰਾਕੇਸ਼ ਨਈਅਰ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੀ ਪਹਿਲੀ ਟਰਮ ਦਾ ਪੰਜਾਬੀ ਵਿਸ਼ੇ ਦਾ ਪੇਪਰ ਸੋਮਵਾਰ ਨੂੰ ਜ਼ਿਲ੍ਹਾ ਤਰਨਤਾਰਨ ਵਿੱਚ ਪੂਰੇ ਅਮਨ ਅਮਾਨ ਨਾਲ ਸੰਪੰਨ ਹੋਇਆ।ਇਹਨਾ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਹਰਭਗਵੰਤ ਸਿੰਘ ਨੇ ਸੋਮਵਾਰ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਹਰਭਗਵੰਤ ਸਿੰਘ ਅਤੇ ਉਹਨਾਂ ਨਾਲ ਟੀਮ ਮੈਂਬਰ ਸੁਖਬੀਰ ਸਿੰਘ ਕੰਗ ਅਤੇ ਤਰਸੇਮ ਸਿੰਘ ਹਾਜਰ ਸਨ।ਉਹਨਾਂ ਨੇ ਅੱਜ ਸੇਵਾ ਦੇਵੀ ਕਾਲਜ ਤਰਨ ਤਾਰਨ,ਐਸ.ਡੀ. ਸੀ. ਸੈਕੰ.ਸਕੂਲ ਤਰਨ ਤਾਰਨ,ਸਰਕਾਰੀ ਸੀ. ਸੈਕੰ. ਸਕੂਲ ਲੜਕੇ ਤਰਨ ਤਾਰਨ, ਕਲਗੀਧਰ ਪਬਲਿਕ ਸਕੂਲ ਤਰਨ ਤਾਰਨ,ਸਰਕਾਰੀ ਸੈਕੰਡਰੀ ਸਕੂਲ ਕੰਗ ਅਤੇ ਸਰਕਾਰੀ ਸੈਕੰਡਰੀ ਸਕੂਲ ਬਾਠ ਦਾ ਦੌਰਾ ਕੀਤਾ।
ਉਹਨਾਂ ਕਿਹਾ ਕਿ ਪੇਪਰਾਂ ਦੌਰਾਨ ਕਿਸੇ ਵੀ ਕਿਸਮ ਦੀ ਕੋਈ ਸ਼ਿਕਾਇਤ ਨਹੀਂ ਮਿਲੀ ਅਤੇ ਪੇਪਰਾਂ ਦੌਰਾਨ ਕੋਵਿਡ ਦੀਆਂ ਹਿਦਾਇਤਾਂ ਦੀ ਵੀ ਇੰਨ-ਬਿੰਨ ਪਾਲਣਾ ਕੀਤੀ ਗਈ।ਸਿੱਖਿਆ ਵਿਭਾਗ ਵੱਲੋਂ ਸਾਰੀਆਂ ਹਿਦਾਇਤਾਂ ਦੀ ਪਾਲਣਾ ਪੂਰੀ ਸੰਜੀਦਗੀ ਨਾਲ ਕੀਤੀ ਗਈ।ਇਸ ਤੋਂ ਇਲਾਵਾ ਜ਼ਿਲਾ ਸਿੱਖਿਆ ਅਫਸਰ ਐਲੀ.ਸ.ਜਗਵਿੰਦਰ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਗੁਰਬਚਨ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਪਰਮਜੀਤ ਸਿੰਘ ਦੀਆਂ ਟੀਮਾਂ ਵੱਲੋਂ ਵੀ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ।ਇਸ ਮੌਕੇ ਸੀਨੀਅਰ ਸਹਾਇਕ ਦਿਲਬਾਗ ਸਿੰਘ,ਜੂਨੀਅਰ ਸਹਾਇਕ ਇਕਬਾਲ ਸਿੰਘ ਅਤੇ ਬਿਕਰਮਜੀਤ ਸਿੰਘ ਪੱਟੀ ਵੱਲੋਂ ਕੰਟਰੋਲ ਰੂਮ ਦੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਗਈ।