ਜੰਡਿਆਲਾ ਗੁਰੂ 15 ਦਸੰਬਰ (ਕੰਵਲਜੀਤ ਸਿੰਘ ਲਾਡੀ) : ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਪੰਜਾਬ ਭਰ ਵਿੱਚ ਵੱਡੇ ਵੱਡੇ ਬੋਰਡ ਲਗਾਕੇ ਮੁਲਾਜ਼ਮ ਪੱਖੀ ਅਖਵਾਉਣ ਵਾਲੀ ਚੰਨੀ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਇਕ ਹੋਰ ਮਾਰੂ ਫੈਸਲਾ ਸਾਹਮਣੇ ਆਇਆ ਹੈ । ਲਾਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੇਂਡੂ ਖੇਤਰ ਵਿੱਚ ਨੌਕਰੀਆਂ ਕਰ ਰਹੇ ਮੁਲਾਜ਼ਮਾਂ ਦੇ ਪੇਂਡੂ ਭੱਤੇ ਅਤੇ ਬਾਡਰ ਭੱਤੇ ਉਤੇ ਰੋਕ ਲਗਾ ਦਿੱਤੀ ਹੈ। ਕਾਂਗਰਸ ਸਰਕਾਰ ਵੱਲੋਂ ਪਹਿਲਾਂ ਪੇਂਡੂ ਭੱਤਾ ਨੂੰ ਘਟਾਇਆ ਗਿਆ ਸੀ ਤੇ ਹੁਣ ਇਸ ਉਤੇ ਪੂਰਨ ਤੌਰ ਉਤੇ ਰੋਕ ਲਗਾ ਦਿੱਤੀ ਹੈ। ਲਾਹੌਰੀਆ ਨੇ ਦੱਸਿਆ ਕਿ ਫੈਸਲਾ ਮੁਲਾਜ਼ਮ ਵਿਰੋਧੀ ਤੇ ਮੁਲਾਜ਼ਮ ਮਾਰੂ ਫੈਸਲਾ ਹੈ । ਸਰਕਾਰ ਦੇ ਇਸ ਫੈਸਲੇ ਨਾਲ ਮੁਲਾਜ਼ਮਾਂ ਚ’ ਭਾਰੀ ਰੋਸ ਪਾਇਆ ਜਾ ਰਿਹਾ ਹੈ । ਲਾਹੌਰੀਆ ਨੇ ਦੱਸਿਆ ਕਿ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਹੋਣ ਨਾਲ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਜੋ ਵਾਧਾ ਹੋਇਆ ਸੀ , ਸਰਕਾਰ ਵਲੋਂ ਪੇਡੂ ਭੱਤੇ ਤੇ ਬਾਡਰ ਭੱਤੇ ਉੱਤੇ ਰੋਕ ਲਗਾਉਣ ਨਾਲ ਮੁਲਾਜ਼ਮ ਫਿਰ ਪਹਿਲਾ ਵਾਲੀਆ ਤਨਖਾਹਾਂ ਉੱਤੇ ਆ ਗਏ ਹਨ । ਲਾਹੌਰੀਆ ਨੇ ਕਿਹਾ ਕਿ ਈਟੀਯੂ ਪੰਜਾਬ (ਰਜਿ) ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਜੋਰਦਾਰ ਨਿਖੇਧੀ ਕਰਦੀ ਹੈ।
ਲਾਹੌਰੀਆ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਹ ਮੁਲਾਜ਼ਮ ਮਾਰੂ ਫੈਸਲਾ ਵਾਪਸ ਨਾ ਲਿਆ ਤਾਂ ਈਟੀਯੂ ਤਿੱਖਾ ਸੰਘਰਸ਼ ਕਰੇਗੀ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ,ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੋਹਾਨ, ਗੁਰਮੇਲ ਸਿੰਘ ਬਰੇ, ਦੀਦਾਰ ਸਿੰਘ ਪਟਿਆਲਾ, ਲਖਵਿੰਦਰ ਸਿੰਘ ਸੇਖੋਂ ਸਤਬੀਰ ਸਿੰਘ ਬੋਪਾਰਾਏ ਆਦਿ ਆਗੂ ਹਾਜਰ ਸਨ ।