ताज़ा खबरपंजाब

ਬੇਅਦਬੀ ਦੇ ਦੋਸ਼ੀ ਨੂੰ ਸੋਧਾ ਲਾ ਕੇ ਸਿੰਘਾਂ ਨੇ ਪੰਥਕ ਪ੍ਰੰਪਰਾਵਾਂ ਦਾ ਪਾਲਣ ਕੀਤਾ

ਸਿੱਖ ਤਾਲਮੇਲ ਕਮੇਟੀ ਸੋਧਾ ਲਾਉਣ ਵਾਲੇ ਸਿੰਘਾਂ ਨੂੰ ਸਲਾਮ ਕਰਦੀ ਹੈ

ਜਲੰਧਰ, 18 ਦਸੰਬਰ (ਅਮਨਦੀਪ ਸਿੰਘ) : ਅੱਜ ਸ੍ਰੀ ਹਰਿਮੰਦਰ ਸਾਹਿਬ ਅੰਦਰ ਜਿਸ ਦੁਸ਼ਟ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸਿੱਖ ਤਾਲਮੇਲ ਕਮੇਟੀ ਉਸ ਦੀ ਘੋਰ ਨਿੰਦਾ ਕਰਦੀ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਵਿੱਕੀ ਸਿੰਘ ਖ਼ਾਲਸਾ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ। ਜਿੱਥੇ ਬੇਅਦਬੀ ਦੀ ਘਟਨਾ ਅਤ ਨਿੰਦਣਯੋਗ ਹੈ ਪਰ ਬੇਅਦਬੀ ਦੇ ਦੋਸ਼ੀ ਨੂੰ ਸਿੰਘਾਂ ਨੇ ਜੋ ਮੌਕੇ ਤੇ ਸੋਧਾਂ ਲਾਇਆ ਅਤੇ ਪੰਥਕ ਪਰੰਪਰਾਵਾਂ ਨੂੰ ਬਹਾਲ ਰੱਖਿਆ ਅਸੀਂ ਉਸ ਦੀ ਸ਼ਲਾਘਾ ਕਰਦੇ ਹਾਂ। ਅਤੇ ਸੋਧਾ ਲਾਉਣ ਵਾਲੇ ਸਿੰਘਾਂ ਨੂੰ ਸਲਾਮ ਕਰਦੇ ਹਾਂ। ਇਸ ਨਾਲ ਕਿਸੇ ਵੀ ਦੁੁਸ਼ਟ ਦੀ ਬੇਅਦਬੀ ਕਰਨ ਦੀ ਜੂਰਤ ਨਹੀਂ ਪਵੇਗੀ। ਸਿੱਖ ਤਾਲਮੇਲ ਕਮੇਟੀ ਦੁਸ਼ਟ ਨੂੰ ਸੋਧਾ ਲਾਉਣ ਵਾਲੇ ਹਰ ਸ਼ਖ਼ਸ ਦਾ ਡੱਟ ਕੇ ਸਾਥ ਦੇਵੇਗੀ।

ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਨਵਜੋਤ ਸਿੰਘ ਮਿੱਕੀ ਹਰਵਿੰਦਰ ਸਿੰਘ ਚਿਟਕਾਰਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

Related Articles

Leave a Reply

Your email address will not be published.

Back to top button