ताज़ा खबरपंजाब

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ 27 ਦਸੰਬਰ ਨੂੰ

ਜਲੰਧਰ, 24 ਦਸੰਬਰ (ਰਾਜ ਕਟਾਰਿਆ) : ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਦਿਨਾ ਪ੍ਰੋਗਰਾਮ 26 ਤੋਂ 30 ਦਸੰਬਰ ਤਕ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਰੰਕਾਰੀ ਜੋਤ ਕੋਟ ਅਛੀ ਪੱਕਾ ਬਾਗ ਵਿਖੇ ਕਰਵਾਏ ਜਾ ਰਹੇ ਹਨ ਜਿਸ ਅਨੁਸਾਰ 26 ਦਸੰਬਰ ਨੂੰ ਇਸਤਰੀ ਸਤਿਸੰਗ ਸਮਾਗਮ ਸਵੇਰੇ ਦੱਸ ਵਜੇ ਤੋਂ ਲੈ ਕੇ ਪੰਜ ਵਜੇ ਤੱਕ ਹੋਵੇਗਾ। 27 ਦਸੰਬਰ ਨੂੰ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਦੁਪਹਿਰ 2 ਵਜੇ ਹਿੰਦ ਸਮਾਚਾਰ ਗਰਾਊਂਡ ਤੋਂ ਆਰੰਭ ਹੋਵੇਗਾ। ਜੋ ਨਿਆਂ ਬਾਜ਼ਾਰ,ਸੈਦਾਂ ਗੇਟ, ਰੈਣਕ ਬਾਜ਼ਾਰ, ਗੁਰਦੁਆਰਾ ਬਾਜ਼ਾਰ ਸ਼ੇਖਾਂ, ਪੁੁਲੀ ਅਲੀ ਮੁਹੱਲਾ,ਜੀਟੀ ਰੋਡ ਜੋਤੀ ਚੌਕ ਤੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। 28 ਅਤੇ 29 ਤਾਰੀਖ ਨੂੰ ਬਾਬਾ ਬੰਦਾ ਸਿੰਘ ਬਹਾਦਰ ਸਾਕਾ-ਏ-ਸਰਹੰਦ ਲਾਈਟ ਐਂਡ ਸਾਊਂਡ ਸ਼ੋਅ ਸਰਕਾਰੀ ਹਾਈ ਸਕੂਲ ਰੈਣਕ ਬਾਜ਼ਾਰ ਵਿਖੇ ਹੋਵੇਗਾ ਇਹ ਜਾਣਕਾਰੀ ਦਿੰਦੇ ਹੋਏ

ਗੁਰੂਘਰ ਦੇ ਪ੍ਰਧਾਨ ਜਗਮੋਹਨ ਸਿੰਘ ਕੋਹਲੀ ਅਤੇ ਕੋੰਸ਼ਲਰ ਪਰਮਜੋਤ ਸਿੰਘ ਸ਼ੈਰੀ ਚੱਢਾ ਅਤੇ ਸੁਖਦੀਪ ਸਿੰਘ ਸੈਕਟਰੀ ਨੇ ਦੱਸਿਆ ਕਿ 30 ਦਸੰਬਰ ਨੂੰ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਨਿਰੰਕਾਰੀ ਜੋਤਿ ਪੱਕਾ ਬਾਗ ਵਿਖੇ ਹੋਵੇਗਾ ਜਿਸ ਵਿਚ ਭਾਈ ਰਵਿੰਦਰ ਸਿੰਘ ਦਿੱਲੀ ਵਾਲੇ ਅਤੇ ਭਾਈ ਜਸਪ੍ਰੀਤ ਸਿੰਘ ਆਨੰਦਪੁਰ ਸਾਹਿਬ ਵਾਲੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ ਉਨ੍ਹਾਂ ਦੱਸਿਆ ਕਿ ਸਾਰੇ ਪ੍ਰੋਗਰਾਮਾਂ ਨੂੰ ਸੁੁਚੱਜੇ ਢੰਗ ਨਾਲ ਸਿਰੇ ਚੜ੍ਹਾਉਣ ਲਈ ਸਾਰਿਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਮੌਕੇ ਤੇ ਇੰਦਰਪਾਲ ਸਿੰਘ ਬਸਤੀ ਸ਼ੇਖ ਬਲਜੀਤ ਸਿੰਘ ਮਹਿੰਦਰਪਾਲ ਸਿੰਘ ਬਲਜਿੰਦਰ ਸਿੰਘ ਬਲਵਿੰਦਰ ਸਿੰਘ ਸਰਬਜੀਤ ਸਿੰਘ ਜਸਪ੍ਰੀਤ ਸਿੰਘ ਗਗਨਦੀਪ ਸਿੰਘ ਅਰਸ਼ਦੀਪ ਸਿੰਘ ਅਮਨਪ੍ਰੀਤ ਸਿੰਘ ਅਤੇ ਸਿੱਖ ਤਾਲਮੇਲ ਕਮੇਟੀ ਦੇ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਅਤੇ ਵਿੱਕੀ ਸਿੰਘ ਖਾਲਸਾ ਹਾਜ਼ਰ ਸਨ।

Related Articles

Leave a Reply

Your email address will not be published.

Back to top button