ਮੁੱਖ ਮੰਤਰੀ ਵੱਲੋਂ ਜਲਦ ਰੈਗੂਲਰ ਆਰਡਰ ਜਾਰੀ ਕਰਨ ਦਾ ਭਰੋਸਾ
ਮੁੱਖਮੰਤਰੀ ਵਲੋਂ ਆਦਮਪੁਰ ਆਮਦ ਤੇ ਵੀ ਦਿੱਤਾ ਗਿਆ ਸੀ ਭਰੋਸਾ
ਜਲੰਧਰ, 25 ਦਸੰਬਰ (ਕਬੀਰ ਸੌਂਧੀ) : ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਲੈ ਕੇ ਅੱਜ ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਦਾ ਵਫ਼ਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨੂੰ ਬੁੰਡਾਲਾ ਗੋਰਾਇਆ ਵਿਖੇ ਮਿਲੇ। ਪ੍ਰੈਸ ਬਿਆਨ ਜਾਰੀ ਕਰਦੇ ਹੋਏ ਯੂਨੀਅਨ ਦੇ ਆਗੂ ਵਿਕਾਸ ,ਆਸ਼ੀਸ਼ ਜੁਲਾਹਾ,ਨੀਰਜ , ਮਨਵੀਰ, ਕਿਰਨ , ਸ਼ੋਬਿਤ ਭਗਤ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਵਲੋਂ ਚਰਨਜੀਤ ਸਿੰਘ ਚੰਨੀ ਜੀ ਨੂੰ ਉਹਨਾਂ ਦੇ ਬੁੰਡਾਲਾ ਦੌਰੇ ਦੌਰਾਨ ਮਿਲਿਆ ਗਿਆ ਅਤੇ ਆਪਣੀ ਲੰਮੇ ਸਮੇ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਕਿਹਾ ਗਿਆ ਜਿਸ ਤੇ ਉਹਨਾਂ ਵਲੋਂ ਕਿਹਾ ਗਿਆ ਕਿ ਸਰਕਾਰ ਵਲੋਂ ਵਿਧਾਨਸਭਾ ਵਿੱਚ ਐਕਟ ਪਾਸ ਕਰ ਦਿੱਤਾ ਹੈ ਤੁਹਾਨੂੰ ਜਲਦ ਹੀ ਰੈਗੂਲਰ ਕੀਤਾ ਜਾਵੇਗਾ।
ਇਸ ਤੇ ਯੂਨੀਅਨ ਆਗੂਆਂ ਵਲੋਂ ਕਿਹਾ ਗਿਆ ਕਿ ਸਰਕਾਰ ਨੇ ਪਹਿਲਾ ਹੀ ਸਾਡੇ ਨਾਲ ਵਿਤਕਰਾ ਕੀਤਾ ਹੈ ਸਾਡੇ ਨਾਲ ਹੀ ਕੰਮ ਕਰਦੇ 8886 ਅਧਿਆਪਕਾ ਨੂੰ ਤੇ ਰੈਗੂਲਰ ਕਰ ਦਿੱਤਾ ਗਿਆ ਪਰ ਦਫਤਰੀ ਕਰਮਚਾਰੀਆ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ। ਸਰਵ ਸਿੱਖਿਆ ਅਭਿਆਨ /ਮਿਡ ਡੇ ਮਿਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ 2019 ਵਿੱਚ ਵਿੱਤ ਵਿਭਾਗ ਵਲੋਂ ਦੇ ਦਿੱਤੀ ਗਈ ਸੀ ਪਰ ਹਾਲੇ ਤੱਕ ਵੀ ਉਸਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ। ਜਿਸ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਵਲੋਂ ਪੂਰਾ ਭਰੋਸਾ ਦਿੱਤਾ ਗਿਆ ਕਿ ਤੁਹਾਨੂੰ ਜਲਦ ਰੈਗੂਲਰ ਕੀਤਾ ਜਾਵੇਗਾ।