ਯੂਥ ਆਗੂ ਸਤਨਾਮ ਸਿੰਘ ਕਰਮੂੰਵਾਲਾ ਨੇ ਪਿੰਡ ਵਿੱਚ ਵੰਡੇ ਲੱਡੂ
ਚੋਹਲਾ ਸਾਹਿਬ/ਤਰਨਤਾਰਨ,29 ਦਸੰਬਰ (ਰਾਕੇਸ਼ ਨਈਅਰ) : ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨ ਤੋਂ ਬਾਅਦ ਪਾਰਟੀ ਵਲੋਂ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੇਣ ‘ਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਪੂਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਅਕਾਲੀ ਵਰਕਰਾਂ ਵਲੋਂ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਸੀਨੀਅਰ ਯੂਥ ਆਗੂ ਅਤੇ ਜਥੇ.ਬ੍ਰਹਮਪੁਰਾ ਦੇ ਕੱਟੜ ਸਮਰਥਕ ਸਤਨਾਮ ਸਿੰਘ ਕਰਮੂੰਵਾਲਾ ਵਲੋਂ ਬੁੱਧਵਾਰ ਨੂੰ ਆਪਣੇ ਗ੍ਰਹਿ ਪਿੰਡ ਕਰਮੂੰਵਾਲਾ ਵਿਖੇ ਵਰਕਰਾਂ ਦਾ ਵੱਡਾ ਇਕੱਠ ਕਰਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੇਣ ‘ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਲੱਡੂ ਵੰਡ ਕੇ ਵਰਕਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ।ਇਸ ਮੌਕੇ ਹੋਏ ਵੱਡੇ ਇਕੱਠ ਦੌਰਾਨ ਸੰਬੋਧਨ ਕਰਦਿਆਂ ਯੂਥ ਆਗੂ ਸਤਨਾਮ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਹਲਕਾ ਖਡੂਰ ਸਾਹਿਬ ਦੇ
ਸਮੁੱਚੇ ਪਿੰਡਾਂ ਵਿੱਚ ਕਰਵਾਏ ਵਿਕਾਸ ਦੇ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਅਤੇ ਲੋਕ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਤਾਂ ਜੋ ਜਥੇਦਾਰ ਬ੍ਰਹਮਪੁਰਾ ਨੂੰ ਵੱਡੀ ਲੀਡ ਨਾਲ ਜਿੱਤ ਦਿਵਾ ਕੇ ਸਮੁੱਚੇ ਪਿੰਡਾਂ ਨੂੰ ਇੱਕ ਵਾਰ ਮੁੜ ਤੋਂ ਵਿਕਾਸ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ।ਇਸ ਮੌਕੇ ਸਤਨਾਮ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦੀ ਜਿੱਤ ਲਈ ਦਿਨ ਰਾਤ ਇੱਕ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਸੁਖਚੈਨ ਸਿੰਘ ਗਿੱਲ, ਸਾਹਿਬ ਸਿੰਘ ਸਾਬਕਾ, ਝਿਰਮਲ ਸਿੰਘ,ਸੱਤੂ ਛੰਨਾਂ ਵਾਲਾ, ਕੁਲਵਿੰਦਰ ਸਿੰਘ ਰੱਬ, ਕੁਲਦੀਪ ਸਿੰਘ,ਗੁਰਜੀਤ ਸਿੰਘ,ਹਰਦੇਵ ਸਿੰਘ, ਮਨਜੀਤ ਸਿੰਘ ਮੰਨੂ, ਜਸਵਿੰਦਰ ਸਿੰਘ ਗੱਗੂ, ਹਰਜਿੰਦਰ ਸਿੰਘ ਜਿੰਦਰ, ਗੁਰਵਿੰਦਰ ਸਿੰਘ ਮਹਿੰਗਾ,ਬਾਜ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਗੁਰਚਰਨ ਸਿੰਘ,ਪ੍ਰਤਾਪ ਸਿੰਘ,ਦਿਆਲ ਸਿੰਘ,ਜਮੀਤ ਸਿੰਘ, ਮਲਕੀਤ ਸਿੰਘ,ਅਮਰੀਕ ਸਿੰਘ, ਬਹਾਦਰ ਸਿੰਘ,ਗੁਲਾਬ ਸਿੰਘ,ਸੱਜਣ ਸਿੰਘ, ਦਿਲਬਾਗ ਸਿੰਘ ਫੌਜੀ,ਕਾਰਜ ਸਿੰਘ ਫੌਜੀ, ਜਸਵਿੰਦਰ ਸਿੰਘ ਜੱਸਾ, ਸੁੱਖਾ ਸਿੰਘ, ਪ੍ਰਗਟ ਸਿੰਘ, ਮਲਕੀਤ ਸਿੰਘ ਮਿਸਤਰੀ, ਮਨਜੀਤ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ ਬੱਬੂ, ਬਖਸ਼ੀਸ਼ ਸਿੰਘ, ਗੁਰਸੇਵਕ ਸਿੰਘ ਬਾਹਰ ਵਾਲਾ ਆਦਿ ਹਾਜ਼ਰ ਸਨ