ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਹੈ ਕਿ ਜੋ ਤਸਵੀਰਾਂ ਨਵੇਂ ਸਾਲ ਮੌਕੇ ਬਿਕਰਮ ਸਿੰਘ ਮਜੀਠੀਆ ਦੀਆਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦਿਆਂ ਦੀਆਂ ਵਾਇਰਲ ਹੋਈਆਂ ਹਨ , ਉਹ ਪੁਰਾਣੀਆਂ ਤਸਵੀਰਾਂ ਹਨ।
ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਮਾਮਲੇ ਦੀ ਜਾਂਚ ਕਰਵਾਈ ਹੈ ਅਤੇ ਸੀਸੀਟੀਵੀ ਫੁਟੇਜ ਵੀ ਚੈੱਕ ਕਰਵਾਏ ਗਏ ਹਨ। ਇਹ ਸਾਰੀਆਂ ਤਸਵੀਰਾਂ ਪੁਰਾਣੀਆਂ ਹਨ, ਕਿਉਂਕਿ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਿਕਰਮ ਸਿੰਘ ਮਜੀਠੀਆ ਪੰਜਾਬ ਵਿੱਚ ਹੀ ਨਹੀਂ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਮਜੀਠੀਆ ਨੂੰ ਫਡ਼ਨ ਲਈ ਛਾਪਾਮਾਰੀ ਜਾਰੀ ਹੈ। ਇਹ ਜੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਇਹ ਪੁਰਾਣੀਆਂ ਹਨ!