ਫ਼ਿਰੋਜ਼ਪੁਰ, 05 ਜਨਵਰੀ (ਬਿਊਰੋ) : ਫਿਰੋਜ਼ਪੁਰ ਵਿਖੇ ਅੱਜ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਵੱਡੀ ਚੁਣਾਵੀ ਰੈਲੀ ਸੀ। ਪਰ ਭਾਜਪਾ ਵਰਕਰਾਂ ਦੀਆਂ ਆਸਾਂ ‘ਤੇ ਪਾਣੀ ਫੇਰਦੇ ਹੋਏ ਅਤੇ ਲਗਾਤਾਰ ਹੋ ਰਹੀ ਤੇਜ਼ ਬਾਰਿਸ਼ ਦੇ ਚਲਦਿਆਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਫ਼ਿਰੋਜ਼ਪੁਰ ਰੈਲੀ ਵਿੱਚ ਆਉਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ! ਉਹ ਹੁਸੈਨੀਵਾਲਾ ਤੋਂ ਹੀ ਦਿੱਲੀ ਵਾਪਸ ਪਰਤ ਗਏ ਹਨ।
ਉਥੇ ਹੀ ਦੂਜੇ ਪਾਸੇ ਲਗਾਤਾਰ ਕਿਸਾਨ ਜਥੇਬੰਦੀਆਂ ਦਾ ਵਿਰੋਧ ਵੀ ਪੰਜਾਬ ਪੁਲਿਸ ਅਤੇ ਭਾਜਪਾ ਵਰਕਰਾਂ ਲਈ ਸਿਰਦਰਦੀ ਬਣਿਆ ਹੋਇਆ ਸੀ।
ਫਿਲਹਾਲ ਖ਼ਬਰ ਇਹੀ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਰੋਜ਼ਪੁਰ ਰੈਲੀ ਨੂੰ ਸੰਬੋਧਨ ਕਰ ਲਿਆ ਹੈ ਅਤੇ ਹੁਣ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਪਰ ਜਿਸ ਤਰੀਕੇ ਦੇ ਨੇ ਪ੍ਰਧਾਨਮੰਤਰੀ ਹੁਸੈਨੀਵਾਲਾ ਤੋਂ ਹੀ ਵਾਪਸ ਦਿੱਲੀ ਪਰਤ ਗਏ ਹਨ, ਇਸ ਨੇ ਭਾਜਪਾ ਵਰਕਰਾਂ ਦੀ ਮਿਹਨਤ ਅਤੇ ਉਨ੍ਹਾਂ ਦੀਆਂ ਆਸਾਂ ਤੇ ਪਾਣੀ ਫੇਰ ਦਿੱਤਾ ਹੈ। ਇੱਥੇ ਦੱਸਣਯੋਗ ਗੱਲ ਹੈ ਕਿ ਪੰਜਾਬ ਭਾਜਪਾ ਦੀ ਲੀਡਰਸ਼ਿਪ ਭਾਰੀ ਇਕੱਠ ਨਹੀਂ ਕਰ ਸਕੀ। ਇਸ ਦਾ ਕਾਰਨ ਬਰਸਾਤ ਹੈ ਯਾ ਫਿਰ ਲੋਕਾਂ ਵਿੱਚ ਲੋਕਪ੍ਰਿਯਤਾ ਘੱਟ?