ਚੋਹਲਾ ਸਾਹਿਬ/ਤਰਨਤਾਰਨ,7 ਮਾਰਚ (ਰਾਕੇਸ਼ ਨਈਅਰ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ।ਸਿੱਖਿਆ ਅਧਿਕਾਰੀ ਸਕੂਲਾਂ ਨੂੰ ਹਰ ਪੱਖ ਤੋਂ ਮਾਡਲ ਬਣਾਉਣ ਲਈ ਪੂਰੀ ਮਿਹਨਤ ਕਰ ਰਹੇ ਹਨ।ਇਸ ਸਮੇਂ ਅਧਿਆਪਕ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰ ਰਹੇ ਹਨ।
ਇਸ ਕੰਮ ਨੂੰ ਹੋਰ ਰਫ਼ਤਾਰ ਦੇਣ ਅਤੇ ਫਾਈਨਲ ਪੇਪਰਾਂ ਵਿੱਚ ਬਿਹਤਰੀਨ ਨਤੀਜਿਆਂ ਲਈ ਜਿਲ੍ਹਾ ਐਲੀਮੈਂਟਰੀ ਸਿੱਖਿਆ ਅਫਸਰ ਤਰਨਤਾਰਨ ਜਗਵਿੰਦਰ ਸਿੰਘ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਚੋਹਲਾ ਸਹਿਬ ਜਸਵਿੰਦਰ ਸਿੰਘ ਸੰਧੂ ਵੱਲੋਂ ਸੋਮਵਾਰ ਨੂੰ ਬਲਾਕ ਚੋਹਲਾ ਸਾਹਿਬ ਦੇ ਵੱਖ-ਵੱਖ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਵਲੋਂ ਬਲਾਕ ਚੋਹਲਾ ਸਾਹਿਬ ਦੇ ਸਰਕਾਰੀ ਐਲੀਮੈਂਟਰੀ ਸਕੂਲ ਸਰਹਾਲੀ ਕਲਾਂ(ਮੰਡੇ),ਸਰਕਾਰੀ ਐਲੀਮੈਂਟਰੀ ਸਕੂਲ ਦਦੇਹਰ ਸਾਹਿਬ,ਸਰਕਾਰੀ ਐਲੀਮੈਂਟਰੀ ਸਕੂਲ ਕੋਟ ਦਾਤਾ,ਸਰਕਾਰੀ ਐਲੀਮੈਂਟਰੀ ਸਕੂਲ ਕਿੜੀਆਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਖਾਰਾ ਵਿਜ਼ਿਟ ਕੀਤੇ ਗਏ,ਜਿੱਥੇ ਉਹਨਾਂ ਨੇ ਅਧਿਆਪਕਾਂ ਨੂੰ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਨੂੰ ਪੇਪਰਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ।ਉਹਨਾਂ ਵਿਜ਼ਿਟ ਦੌਰਾਨ ਅਧਿਆਪਕਾਂ ਦੁਆਰਾ ਸਕੂਲਾਂ ਵਿੱਚ ਕਰਵਾਈ ਜਾ ਰਹੀ ਪੜ੍ਹਾਈ ‘ਤੇ ਤਸਲੀ ਪ੍ਰਗਟ ਕੀਤੀ ਅਤੇ ਵਿਦਿਆਰਥੀਆਂ ਨੂੰ ਫਾਈਨਲ ਪੇਪਰਾਂ ਲਈ ਪੂਰੀ ਤਰਾਂ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਇਸ ਵਾਰ ਬਲਾਕ ਚੋਹਲਾ ਸਾਹਿਬ ਦੇ ਅਧਿਆਪਕ ਆਪਣੀ ਮਿਹਨਤ,ਲਗਨ ਅਤੇ ਦ੍ਰਿੜ ਇਰਾਦੇ ਨਾਲ ਆਪਣੀ ਬਿਹਤਰੀਨ ਪੁਜੀਸ਼ਨ ਹਾਸਲ ਕਰਨਗੇ।ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਵੱਲੋਂ ਅਧਿਆਪਕਾਂ ਵੱਲੋਂ ਕਰਵਾਏ ਜਾ ਰਹੇ ਕੰਮਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਉਹਨਾਂ ਕਿਹਾ ਕਿ ਬਲਾਕ ਚੋਹਲਾ ਸਾਹਿਬ ਦੇ ਸਕੂਲ ਆਪਣੀ ਸ਼ਾਨਦਾਰ ਕਾਰਗੁਜਾਰੀ ਨਾਲ ਪੰਜਾਬ ਪੱਧਰ ‘ਤੇ ਆਪਣਾ ਨਾਮਣਾ ਖੱਟ ਰਹੇ ਹਨ।ਇਹ ਸਭ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਸੰਧੂ ਦੀ ਪ੍ਰੇਰਨਾ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।