ਚੋਹਲਾ ਸਾਹਿਬ/ਪੱਟੀ,16 ਮਾਰਚ (ਰਾਕੇਸ਼ ਨਈਅਰ) : ਮਾਣਯੋਗ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ.ਜਸਵਿੰਦਰ ਸਿੰਘ ਸੰਧੂ ਵੱਲੋਂ ਪੱਟੀ ਬਲਾਕ ਦੇ ਸਮੂਹ ਸੈਂਟਰ ਸਕੂਲ ਮੁਖੀ ਸਾਹਿਬਾਨਾਂ ਅਤੇ ਸਕੂਲ ਮੁਖੀ ਸਾਹਿਬਾਨਾਂ ਨਾਲ ਮਾਰਚ 2022 ਦੀਆਂ ਪ੍ਰੀਖਿਆਵਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਉਹਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਵੀ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਜੋ ਕਿ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਹੋਈਆਂ ਸਨ ਹੁਣ ਮੁੜ 22 ਮਾਰਚ 2022 ਤੋਂ ਸ਼ੁਰੂ ਹੋ ਰਹੀਆਂ ਹਨ।ਜਿਨਾਂ ਸੰਬੰਧੀ ਪੂਰੀ ਤਿਆਰੀ ਕਰ ਲਈ ਗਈ ਹੈ।ਪਹਿਲੀ ਤੋਂ ਚੌਥੀ ਕਲਾਸ ਤੱਕ ਦੇ ਸਾਲਾਨਾ ਪੇਪਰ ਵੀ 21 ਮਾਰਚ ਤੋਂ ਸ਼ੁਰੂ ਹੋ ਰਹੇ ਹਨ।ਪੇਪਰਾਂ ਸੰਬੰਧੀ ਸਾਰੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਮੁਲਾਂਕਣ ਕਰ ਲਿਆ ਗਿਆ ਹੈ।ਉਹਨਾਂ ਬੱਚਿਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਪੂਰੀ ਮਿਹਨਤ ਅਤੇ ਲਗਨ ਨਾਲ ਪੜਾਈ ਕਰਨ ਲਈ ਕਿਹਾ ਅਤੇ ਪ੍ਰੀਖਿਆਵਾਂ ਵਿੱਚ ਚੰਗੀਆਂ ਮੱਲਾਂ ਮਾਰ ਕੇ ਆਪਣੇ ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।ਇਸਦੇ ਨਾਲ ਹੀ ਅਧਿਆਪਕਾਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਸੰਬੰਧੀ ਵਿਦਿਆਰਥੀਆਂ ਨੂੰ ਪੂਰੀ ਤਰਾਂ ਤਿਆਰ ਕਰਨ ਲਈ ਹਦਾਇਤ ਕੀਤੀ।ਇਸਦੇ ਨਾਲ ਹੀ ਉਹਨਾਂ ਦੱਸਿਆ ਕਿ ਪ੍ਰੀਖਿਆਵਾਂ ਸੰਬੰਧੀ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਉਣ ‘ਤੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਪੱਟੀ ਨਾਲ ਜਾਂ ਉਹਨਾਂ ਦੇ ਦਫਤਰ ਦੇ ਸਟਾਫ ਨਾਲ ਸੰਪਰਕ ਕਰ ਲਿਆ ਜਾਵੇ।
Related Articles
Check Also
Close