ਜੰਡਿਆਲਾ ਗੁਰੁ, 14 ਅਪ੍ਰੈਲ (ਕੰਵਲਜੀਤ ਸਿੰਘ ਲਾਡੀ) : ਅੱਜ ਪੰਜਾਬ ਸਮੇਤ ਦੇਸ਼ ਵਿਦੇਸ਼ ਵਿਚ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜੋ ਅੱਜ ਸ੍ਰੀ ਗੁਰੂ ਤੇਗ ਬਹਾਦਰ ਵੈਲਫੇਅਰ ਸੁਸਾਇਟੀ ਮੱਲ੍ਹੀਆਂ ਨੇੜੇ ਜੰਡਿਆਲਾ ਗੁਰੂ ਵੱਲੋਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਵਿਸਾਖੀ ਦੇ ਸਬੰਧ ਵਿੱਚ ਮਹਾਨ ਨਗਰ ਕੀਰਤਨ ਕੱਢਿਆ ਗਿਆ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਸ਼ੁਰੂਆਤ ਹੋਈ ਜੋ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਫ਼ਲਾਹ ਸਾਹਿਬ ਵਿਖੇ ਪਹੁੰਚਿਆਂ ਜਿੱਥੇ ਪੰਜਾਂ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਸੰਗਤਾਂ ਵਾਸਤੇ ਲੰਗਰ ਪ੍ਰਸ਼ਾਦਿ ਦੇ ਲੰਗਰ ਲਗਾਏ ਗਏ ਇਸ ਮੌਕੇ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਹੋਈਆਂ ਆਪਣਾ ਜੀਵਨ ਸਫਲ ਕਰ ਰਹੀਆਂ ਸਨ।
ਫਿਰ ਇਹ ਨਗਰ ਕੀਰਤਨ ਸਰੀ ਗੁਰੂ ਤੇਗ ਬਹਾਦਰ ਜੀ ਦੀ ਨਗਰੀ ਬਾਬਾ ਬਕਾਲਾ ਦੇ ਇਤਿਹਾਸਕ ਗੁਰਦੁਆਰਾ ਭੋਰਾ ਸਾਹਿਬ ਵਿਖੇ ਪਹੁੰਚਿਆ ਜਿਥੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਪੰਜਾਂ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਤ ਕੀਤਾ ਗਿਆ ਫਿਰ ਨਿਹੰਗ ਸਿੰਘਾਂ ਦੀ ਛਾਉਣੀ ਤਰਨਾ ਦਲ ਦੇ ਹੈੱਡ-ਕੁਆਰਟਰ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ਜਿਥੇ ਤਰਨਾ ਦਲ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਗੱਜਣ ਸਿੰਘ ਵੱਲੋਂ ਪੰਜਾਂ ਪਿਆਰਿਆਂ ਨੂੰ ਗੁਰੂ-ਘਰ ਦੀ ਅਸੀਸ ਸਰੋਪੇ ਨਾਲ ਸਨਮਾਨਤ ਕੀਤਾ ਗਿਆ ਅਤੇ ਸੰਗਤਾਂ ਵੱਲੋਂ ਜਲ ਪ੍ਰਸ਼ਾਦ ਅਤੇ ਲੰਗਰ ਛਕਾਏ ਗਏ ਇਹ ਨਗਰ ਕੀਰਤਨ ਅਖੀਰ ਵਿਚ ਪਿੰਡ ਮੱਲ੍ਹੀਆਂ ਨੇੜੇ ਜੰਡਿਆਲਾ ਗੁਰੂ ਦੇ ਗੁਰਦੁਆਰੇ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਸਮਾਪਤ ਹੋਇਆ ਇਸ ਮੌਕੇ ਤੇ ਪਰਕਾਸ਼ ਸਿੰਘ ਬਲਾਕ ਸੰਮਤੀ ਮੈਂਬਰ,ਡਾਕਟਰ ਲਖਵਿੰਦਰ ਸਿੰਘ ਗਿੱਲ,ਐਸਡੀਓ ਸੁਖਵਿੰਦਰ ਸਿੰਘ ਗਿੱਲ,ਲਵਪ੍ਰੀਤ ਸਿੰਘ ,ਹਰਪ੍ਰੀਤ ਸਿੰਘ ,ਹਰਜਿੰਦਰ ਸਿੰਘ, ਤਰਸੇਮ ਸਿੰਘ ,ਲਵਜੀਤ ਸਿੰਘ ਅਤੇ ਹੋਰ ਵੀ ਸੰਗਤ ਰੂਪੀ ਸੰਗਤਾਂ ਹਾਜ਼ਰ ਸਨ।