ਸਕੂਲਾਂ ਦੀਆਂ ਬੁਨਿਆਦੀ ਲੋੜਾਂ ਤੋਂ ਕਰਵਾਇਆ ਜਾਣੂ
ਡਿਪਟੀ ਕਮਿਸ਼ਨਰ ਵਲੋਂ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
ਚੋਹਲਾ ਸਾਹਿਬ/ਤਰਨ ਤਾਰਨ, 19 ਅਪ੍ਰੈਲ (ਰਾਕੇਸ਼ ਨਈਅਰ) : ਵੱਖ-ਵੱਖ ਜ਼ਿਲ੍ਹਿਆਂ ਅੰਦਰ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕੰਮ ਨੂੰ ਗਤੀ ਪ੍ਰਦਾਨ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ੍ਰੀ ਮੁਨੀਸ਼ ਕੁਮਾਰ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਤਰਨ ਤਾਰਨ ਨਿਯੁਕਤ ਕੀਤਾ ਗਿਆ ਹੈ।ਉਹਨਾਂ ਦੀ ਇਸ ਆਮਦ ਮੌਕੇ ਸੋਮਵਾਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਜਗਵਿੰਦਰ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਪਰਮਜੀਤ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ’ ਸ੍ਰੀ ਅਨੂਪ ਮੈਣੀ ਵੱਲੋਂ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਨੂੰ ਕਿਹਾ ਗਿਆ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਹਿਬਾਨ ਵੱਲੋਂ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਮੁਨੀਸ਼ ਕੁਮਾਰ ਨੂੰ ਸਿੱਖਿਆ ਨਾਲ ਸਬੰਧਿਤ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ
ਅਤੇ ਸਕੂਲਾਂ ਦੀਆਂ ਬੁਨਿਆਦੀ ਲੋੜਾਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ।ਇਸ ਮੌਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ੍ਰੀ ਮੁਨੀਸ਼ ਕੁਮਾਰ ਵਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਰੇਕ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ।ਉਹਨਾਂ ਕਿਹਾ ਕਿ ਇਸ ਸਮੇਂ ਸਿੱਖਿਆ ਸਰਕਾਰ ਦੇ ਮੁੱਖ ਏਜੰਡੇ ਵਿੱਚ ਸ਼ਾਮਿਲ ਹੈ ਅਤੇ ਉਹ ਸਿੱਖਿਆ ਦੇ ਬਿਹਤਰੀਨ ਪ੍ਰਚਾਰ ਅਤੇ ਪ੍ਰਸਾਰ ਲਈ ਪੂਰਾ ਯਤਨ ਕਰਨਗੇ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਜਗਵਿੰਦਰ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਪਰਮਜੀਤ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ’ ਸ੍ਰੀ ਅਨੂਪ ਮੈਣੀ ਵੱਲੋਂ ਸਿੱਖਿਆ ਦੀ ਬਿਹਤਰੀ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ।