ताज़ा खबरपंजाब

ਦਸਵੀਂ ਅਤੇ ਬਾਰ੍ਹਵੀਂ ਦੀ ਫਾਈਨਲ ਪ੍ਰੀਖਿਆ ਅਮਨ-ਅਮਾਨ ਨਾਲ ਸ਼ੁਰੂ : ਡੀਈਓ ਹਰਭਗਵੰਤ ਸਿੰਘ

ਵੱਖ-ਵੱਖ ਸਕੂਲਾਂ ਵਿੱਚ ਬਣਾਏ ਗਏ 132 ਪ੍ਰੀਖਿਆ ਕੇਂਦਰ, ਜ਼ਿਲ੍ਹਾ ਪੱਧਰ 'ਤੇ ਚੈਕਿੰਗ ਲਈ 12 ਟੀਮਾਂ ਦਾ ਕੀਤਾ ਗਠਨ

ਚੋਹਲਾ ਸਾਹਿਬ/ਤਰਨ ਤਾਰਨ,29 ਅਪ੍ਰੈਲ (ਰਾਕੇਸ਼ ਨਈਅਰ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਸਰਵੇਖਣ ਕਰਨ ਲਈ ਦਸਵੀਂ ਅਤੇ ਬਾਰ੍ਹਵੀਂ ਦੀ ਫਾਈਨਲ ਪ੍ਰੀਖਿਆ ਦਾ ਪਹਿਲਾ ਪੇਪਰ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਪੂਰੇ ਅਮਨ-ਅਮਾਨ ਨਾਲ ਸੰਪੰਨ ਹੋਇਆ।ਇਹਨਾਂ ਪ੍ਰੀਖਿਆਵਾਂ ਲਈ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਸਕੂਲਾਂ ਵਿਚ 132 ਪ੍ਰੀਖਿਆ ਕੇਂਦਰ ਬਣਾਏ ਗਏ ਹਨ।ਜਿੱਥੇ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀ ਪ੍ਰੀਖਿਆ ਦੇਣਗੇ।ਇਹਨਾਂ ਪ੍ਰੀਖਿਆ ਕੇਂਦਰਾਂ ਵਿੱਚ ਸ਼ਾਂਤੀਪੂਰਵਕ ਅਤੇ ਸੁਖਾਵੇਂ ਮਾਹੌਲ ਵਿਚ ਪ੍ਰੀਖਿਆ ਕਰਵਾਉਣ ਲਈ ਜ਼ਿਲ੍ਹਾ ਪੱਧਰ ਤੇ 12 ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿੰਨਾ ਨੇ ਅੱਜ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕੀਤੀ।ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਹਰਭਗਵੰਤ ਸਿੰਘ ਵਲੋਂ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਪੇਪਰਾਂ ਦੌਰਾਨ ਚੈਕਿੰਗ ਕੀਤੀ ਅਤੇ ਵਿਦਿਆਥੀਆਂ ਨੂੰ ਪੇਪਰਾਂ ਲਈ ਉਤਸਾਹਿਤ ਕਰਨ ਦੇ ਨਾਲ-ਨਾਲ ਸਬੰਧਤ ਅਮਲੇ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਹਰਭਗਵੰਤ ਸਿੰਘ ਵੱਲੋਂ ਹਰੀ ਸਿੰਘ ਨਲੂਆ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ,ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਬਹਾਦਰਨਗਰ,ਸੰਤ ਕਰਤਾਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਚੀਮਾ ਖੁਰਦ,ਸ੍ਰੀ ਬਾਲਾ ਜੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ (ਲੜਕੇ) ਦਾ ਦੌਰਾ ਕੀਤਾ ਗਿਆ।ਉਹਨਾਂ ਕਿਹਾ ਕਿ ਪੂਰੇ ਜ਼ਿਲ੍ਹੇ ਵਿਚ ਅੱਜ ਦਸਵੀਂ ਸ਼੍ਰੇਣੀ ਦੀ ਪੰਜਾਬੀ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਇਲੈਕਟਿਵ ਪੰਜਾਬੀ ਦੀ ਪ੍ਰੀਖਿਆ ਪੂਰੇ ਅਮਨ ਅਮਾਨ ਨਾਲ ਨੇਪਰੇ ਚੜੀ।ਇਸ ਦੌਰਾਨ ਵੱਖ ਵੱਖ ਟੀਮਾਂ ਵੱਲੋਂ ਵੀ ਸਰਕਾਰੀ ਪ੍ਰੀਖਿਆ ਕੇਂਦਰਾਂ ਦਾ ਦੌਰਾ ਕੀਤਾ ਗਿਆ।

ਮੈਡਮ ਜੀਵਨ ਜਯੋਤੀ ਚਾਵਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਲੜਕੇ,ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਰਨ ਤਾਰਨ,ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਜ਼ਿਟ ਕੀਤੇ ਅਤੇ ਆਪਣੀ ਤਸੱਲੀ ਪ੍ਰਗਟ ਕੀਤੀ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਹਰਭਗਵੰਤ ਸਿੰਘ ਨੇ ਇਹਨਾਂ ਪ੍ਰੀਖਿਆਵਾਂ ਨੂੰ ਸ਼ਾਂਤਮਈ ਮਾਹੌਲ ਵਿਚ ਨੇਪਰੇ ਚਾੜ੍ਹਨ ਲਈ ਸਮੂਹ ਕੇਂਦਰ ਕੰਟਰੋਲਰਾਂ ਨੂੰ ਪਹਿਲਾਂ ਹੀ ਹਿਦਾਇਤਾਂ ਜਾਰੀ ਕਰ ਦਿੱਤੀਆਂ ਸਨ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਇਸ ਦੌਰੇ ਦੌਰਾਨ ਸ.ਸੁਖਬੀਰ ਸਿੰਘ ਕੰਗ,ਤਰਸੇਮ ਸਿੰਘ,ਪ੍ਰਿੰਸੀਪਲ ਜਸਬੀਰ ਸਿੰਘ ਅਤੇ ਗੁਰਸ਼ੇਰ ਸਿੰਘ ਵੀ ਉਹਨਾਂ ਨਾਲ ਮੌਜੂਦ ਸਨ।

Related Articles

Leave a Reply

Your email address will not be published.

Back to top button