ਨਵੀਂ ਦਿੱਲੀ (ਬਿਊਰੋ) :ਮਹਿੰਗਾਈ ਤੋਂ ਰਾਹਤ ਮਿਲਣ ਦੀ ਉਮੀਦ ਕਰ ਰਹੇ ਲੋਕਾਂ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। LPG ਸਿਲੰਡਰ ਦੀਆਂ ਕੀਮਤਾਂ ‘ਚ ਅੱਜ ਯਾਨੀ 1 ਮਈ ਨੂੰ 100 ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।
ਫਿਲਹਾਲ ਘਰੇਲੂ ਰਸੋਈ ਗੈਸ ਸਿਲੰਡਰ ਦੇ ਖਪਤਕਾਰਾਂ ਨੂੰ ਰਾਹਤ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਯਾਨੀ 1 ਅਪ੍ਰੈਲ ਨੂੰ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 250 ਰੁਪਏ ਦਾ ਵਾਧਾ ਹੋਇਆ ਸੀ।