ताज़ा खबरपंजाब

ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਤੁਰੰਤ ਪੁਸਤਕਾਂ ਮੁਹੱਈਆ ਕਰਵਾਉਣ ਦੀ ਪੁਰਜ਼ੋਰ ਮੰਗ

ਜੰਡਿਆਲਾ ਗੁਰੂ, 4 ਮਈ (ਕੰਵਲਜੀਤ ਸਿੰਘ ਲਾਡੀ, ਸੁਖਜਿੰਦਰ ਸਿੰਘ) : ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵਿਦਿਅਕ ਸੈਸ਼ਨ 2022- 23 ਦੌਰਾਨ ਲੋੜੀਂਦੀਆਂ ਸਾਰੇ ਵਿਸ਼ਿਆਂ ਦੀਆਂ ਪੁਸਤਕਾਂ ਮੁਹਈਆ ਕਰਵਾਉਣ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਪ੍ਰਾਇਮਰੀ ਸਕੂਲਾਂ ਦੀ ਤੀਸਰੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿਰਫ਼ ਹਿੰਦੀ ਅਤੇ ਸਵਾਗਤ ਜਿੰਦਗੀ ਦੀਆਂ 2 ਪੁਸਤਕਾਂ ਦੇ ਦਿੱਤੀਆਂ ਗਈਆਂ ਹਨ । ਜਦਕਿ ਸਰਕਾਰੀ ਹਾਈ ਸਕੂਲਾਂ ਦੇ 8 ਬੀ , 7 ਵੀ , 8 ਵੀਂ ਅਤੇ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿਰਫ ਵਰਕ ਬੁੱਕਸ ਹੀ ਮਿਲੀਆਂ ਹਨ , ਹਿੰਦੀ ਅਤੇ ਅੰਗਰੇਜ਼ੀ ਵਿਸ਼ੇ ਦੀਆਂ ਕਿਤਾਬਾਂ 10 ਵੀਂ ਦੇ ਵਿਦਿਆਰਥੀਆਂ ਨੂੰ ਮਿਲੀਆਂ ਹਨ ।ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਜ਼ਿਆਦਾ ਗਿਣਤੀ ਅਨੁਸੂਚਿਤ ਜਾਤੀਆਂ,ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬ ਵਰਗ ਦੇ ਲੋਕਾਂ ਦੀ ਹੈ ਅਤੇ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਪੰਜਾਬ ਅਨੁਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬ ਵਰਗ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਕਿਸੇ ਵੀ ਤਰਾਂ ਦੀ ਬੇਇਨਸਾਫੀ ਹਰਗਿਜ਼ ਬਰਦਾਸ਼ਤ ਨਹੀਂ ਕਰੇਗੀ ਸਰਕਾਰੀ ਸਕੂਲਾਂ ਵਿੱਚ ਸਰਕਾਰ 15 ਮਈ ਤੋਂ ਗਰਮੀ ਦੀਆਂ ਛੁੱਟੀਆਂ ਕਰਨ ਜਾ ਰਹੀ ਹੈ , ਅਤੇ ਇਹ ਵੀ ਪਤਾ ਲੱਗਾ ਹੈ ਕਿ ਛੁੱਟੀਆਂ ਦੌਰਾਨ ਘਰਾਂ ਵਿਚ ਬੈਠੇ ਵਿਦਿਆਰਥੀਆਂ ਨੂੰ ਅਧਿਆਪਕ ਆਨ ਲਾਈਨ ਕਲਾਸਾਂ ਲਗਾ ਕੇ ਪੜ੍ਹਾਉਣਗੇ । ਪਰ ਤਰਾਸਦੀ ਇਹ ਹੈ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਲੜੀਦੀਆਂ ਪੂਰੇ ਵਿਸ਼ਿਆਂ ਦੀਆਂ ਪੁਸਤਕਾਂ ਤਾਂ ਮੁਹੱਈਆ ਨਹੀਂ ਕਰਵਾ ਸਕਿਆ , ਫਿਰ ਆਨਲਾਈਨ ਕਲਾਸਾਂ ਰਾਹੀਂ ਵਿਦਿਆਰਥੀ ਕਿਵੇਂ ਪੜ੍ਹਨਗੇ ?ਵੇਖਣ ਵਿਚ ਆਇਆ ਹੈ ਕਿ ਪਹਿਲਾਂ ਹਰ ਸਾਲ ਫਰਵਰੀ ਮਹੀਨੇ ਵਿੱਚ ਹੀ ਸਾਰੇ ਵਿਸ਼ਿਆਂ ਦੀਆਂ ਕਿਤਾਬਾਂ ਸਕੂਲਾਂ ਵਿੱਚ ਪਹੁੰਚ ਜਾਂਦੀਆਂ ਸਨ ।

ਅਤੇ 1 ਅਪ੍ਰੈਲ ਤੋਂ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋ ਜਾਂਦਾ ਸੀ , ਪਰ ਇਸ ਵਾਰ ਤਾਂ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਨੇ ਹੱਦ ਹੀ ਕਰ ਦਿੱਤੀ ਹੈ । ਕਿ ਮਈ ਮਹੀਨਾ ਸ਼ੁਰੂ ਹੋ ਗਿਆ ਹੈ ਅਤੇ ਹੁਣ ਤੱਕ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਕਿਤਾਬਾਂ ਤੋਂ ਮਹਿਰੂਮ ਹਨ ਵੇਖਣ ਵਿਚ ਆਇਆ ਹੈ ਕਿ ਕੇਵਿਡ 19 ਕਾਰਨ ਲੱਗੇ ਲੋਕਡਾਊਨ ਦੌਰਾਨ ਸਰਕਾਰੀ , ਗੈਰ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ । ਇਸ ਲਈ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ 15 ਮਈ ਦੀ ਥਾਂ 1 ਜੂਨ ਤੋਂ ਗਰਮੀ ਦੀਆਂ ਛੁੱਟੀਆਂ ਕੀਤੀਆਂ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਹੋਰ 15 ਦਿਨ ਵੱਧ ਸਕੂਲਾਂ ਵਿੱਚ ਪੜ੍ਹਨ ਦਾ ਸਮਾਂ ਮਿਲੇਗਾ । ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ , ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਪ੍ਰਬੰਧਕ ਅਤੇ ਜਿਲ੍ਹੇ ਦੇ ਸਿੱਖਿਆ ਅਧਿਕਾਰੀ , ਜਿਲ੍ਹਾ ਭਲਾਈ ਵਿਭਾਗ ਦੇ ਅਧਿਕਾਰੀ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਲੋੜੀਂਦੇ ਸਾਰੇ ਵਿਸ਼ਿਆਂ ਦੀਆਂ ਕਿਤਾਬਾਂ ਪ੍ਰਾਂਤ ਪਹੁੰਚ ਦੀਆਂ ਕਰਨ ਲਈ ਆਪਣੀ ਡਿਊਟੀ ਨਿਭਾਉਣ । ਅਜਿਹਾ ਨਾ ਕਰਨ ਦੀ ਸੂਰਤ ਵਿੱਚ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਪੰਜਾਬ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕਰਨ ਲਈ ਮਜਬੂਰ ਹੋਣਗੇ । ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮੀਆਂਵਿੰਡ , ਜ਼ਿਲ੍ਹਾ ਵਾਇਸ ਪ੍ਰਧਾਨ ਰਾਜਾ ਛੱਜਲਵੰਡੀ , ਜ਼ਿਲ੍ਹਾ ਜਨਰਲ ਸੈਕਟਰੀ ਜੁਝਾਰ ਸਿੰਘ , ਖਜਾਨਚੀ ਦਿਲਬਾਗ ਸਿੰਘ , ਪ੍ਰੈਸ ਸਕੱਤਰ ਸੁਖਵਿੰਦਰ ਸਿੰਘ ਲੱਡੂ ਤਲਾਵਾਂ , ਸ਼ਹਿਰੀ ਪ੍ਰਧਾਨ ਸਤਨਾਮ ਸਿੰਘ , ਸ੍ਰੀ ਜਨਰਲ ਸੈਕਟਰੀ , ਸਾਹਿਬ ਸਿੰਘ , ਲਾਡੀ ਸਰਲੀ , ਬਲਕਾਰ ਸਰਲੀ , ਡਾ : ਲਖਵਿੰਦਰ ਸਿੰਘ ਢੋਟਾ , ਪ੍ਰਿਤਪਾਲ ਸਿੰਘ ਬਦੇਸ਼ਾਂ , ਬਾਬਾ ਜਗਤਾਰ ਸਿੰਘ ਲੋਹਗੜ , ਸਿੰਘ ਰੁਮਾਣਾ ਚੱਕ , ਐਸ.ਪੀ. ਖ਼ਿਲਚੀਆਂ , ਸੁਖਾ ਡੇਅਰੀਵਾਲ , ਹੈਪੀ ਮਾਹਲਾ , ਸਾਬੀ ਕੁੜੀਵਲਾ।

Related Articles

Leave a Reply

Your email address will not be published.

Back to top button