ਜਲੰਧਰ 5 ਮਈ (ਕਬੀਰ ਸੌਂਧੀ) : ਅੱਜ ਡਾਕਟਰ ਅੰਬੇਡਕਰ ਸੈਨਾ ਯੁਨਾਈਟਡ ਪੰਜਾਬ ਦੇ ਦਫ਼ਤਰ ਸ੍ਰੀ ਗੁਰੂ ਰਵਿਦਾਸ ਚੌਕ ਬੂਟਾ ਮੰਡੀ (ਜਲੰਧਰ) ਵਿਖੇ ਪ੍ਰਧਾਨ ਸ੍ਰੀ ਅਮਿਤ ਸੁਮਨ ਜੀ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਮਾਜਿਕ ਮੁੱਦਿਆਂ ਤੇ ਚਰਚਾ ਕਰਦੇ ਹੋਏ ਸ਼੍ਰੀ ਰਾਜੇਸ ਬਾਘਾ ਜੀ ਜਰਨਲ ਸਕੱਤਰ ਭਾਜਪਾ ਪੰਜਾਬ ਅਤੇ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀਆਂ ਪੰਜਾਬ ਇਸ ਮੌਕੇ ਰਾਜੇਸ ਬਾਘਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਚ ਸਮਾਜਿਕ ਜਥੇਬੰਦੀਆਂ ਨੂੰ ਨਾਲ ਲੈ ਕੇ ਸਰਕਾਰ ਵੱਲੋਂ
ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਸਿੱਖਿਆ ਅਤੇ ਰੁਜ਼ਗਾਰ ਵਾਸਤੇ ਲਾਮਬੰਦ ਕਰਨਗੇ ਤਾਂ ਜੋ ਲੋੜਵੰਦ ਨੌਜਵਾਨ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ। ਮੀਟਿੰਗ ਦੀ ਸਮਾਪਤੀ ਤੋਂ ਬਾਅਦ ਸ਼੍ਰੀ ਰਾਜੇਸ਼ ਬਾਘਾ ਜੀ ਨੂੰ ਡਾਕਟਰ ਅੰਬੇਡਕਰ ਸੈਨਾ ਵੱਲੋਂ ਬਾਘਾ ਜੀ ਨੂੰ ਸਨਮਾਨਤ ਕੀਤਾ ਗਿਆ ਅਤੇ ਕਿਹਾ ਗਿਆ ਕਿ ਜਲਦੀ ਹੀ ਪੰਜਾਬ ਭਰ ਵਿੱਚ ਸਮਾਜਿਕ ਜਥੇਬੰਦੀਆਂ ਨੂੰ ਨਾਲ ਲੈ ਕੇ ਮੀਟਿੰਗਾ ਕੀਤੀਆਂ ਜਾਣਗੀਆਂ