ਅੰਮ੍ਰਿਤਸਰ, ਜੰਡਿਆਲਾ ਗੁਰੂ (ਕੰਵਲਜੀਤ ਸਿੰਘ ਲਾਡੀ) : ਸਥਾਨਕ ਕਸਬੇ ਦੇ ਸੀਨੀਅਰ ਪੱਤਰਕਾਰ ਸੰਜੀਵ ਮਹਿਤਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਬੀਤੀ ਦੇਰ ਸ਼ਾਮ ਉਨ੍ਹਾਂ ਦੇ ਨੌਜਵਾਨ ਸਪੁੱਤਰ ਤੇ ਦਿਵਯ ਪੰਜਾਬ ਵੈੱਬ ਚੈਨਲ ਦੇ ਸੰਪਾਦਕ ਸਾਹਿਲ ਮਹਿਤਾ ਦਾ ਡੇਰਾ ਬਾਬਾ ਨਾਨਕ ਕਰਤਾਰਪੁਰ ਕੌਰੀਡੋਰ ਰੋਡ ਉੱਪਰ ਸੜਕ ਦੁਰਘਟਨਾ ਦੌਰਾਨ ਦੇਹਾਂਤ ਹੋ ਗਿਆ ਸੀ ਅੱਜ ਅੰਤਮ ਸੰਸਕਾਰ ਸਥਾਨਕ ਕਸਬੇ ਦੀ ਸ਼ਿਵਪੁਰੀ ਵਿਖੇ ਕਰ ਦਿੱਤਾ ਗਿਆ ਇਸ ਮੌਕੇ ਸਾਬਕਾ ਹੈੱਡ ਗ੍ਰੰਥੀ ਭਾਈ ਰਣਧੀਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪਿਤਾ ਸੰਜੀਵ ਮਹਿਤਾ ਵੱਲੋਂ ਦਿੱਤੀ ਗਈ । ਇਸ ਅੰਤਿਮ ਯਾਤਰਾ ਮੌਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਡੇਰਾ ਬਾਬਾ ਨਾਨਕ ਹਲਕੇ ਦੇ ਮੌਜੂਦਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ,ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਾਜਨੀਤਕ ,ਧਾਰਮਿਕ ,ਸਮਾਜ ਸੇਵੀ ਆਗੂਆਂ ਤੋਂ ਇਲਾਵਾ
ਇਲਾਕੇ ਦੇ ਲੋਕ ਤੇ ਪੱਤਰਕਾਰ ਭਾਈਚਾਰੇ ਦੇ ਲੋਕ ਤੇ ਰਿਸ਼ਤੇਦਾਰਾਂ ਨੇ ਹਾਜ਼ਰ ਹੋ ਕੇ ਸਾਹਿਲ ਮਹਿਤਾ ਨੂੰ ਨਮ ਅੱਖਾਂ ਨਾਲ ਅੰਤਮ ਵਿਦਾਇਗੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ।ਇਸ ਦੁਖਦਾਈ ਘਟਨਾ ਨੂੰ ਲੈ ਕੇ ਕਸਬੇ ਦੇ ਸਮੂਹ ਦੁਕਾਨਦਾਰਾਂ ਵੱਲੋਂ ਸਾਹਿਲ ਮਹਿਤਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਸੰਸਕਾਰ ਹੋਣ ਤੱਕ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ । ਸਾਹਿਲ ਮਹਿਤਾ ਦੀ ਹੋਈ ਬੇ ਵਕਤੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ,ਉੱਥੇ ਪੱਤਰਕਾਰ ਭਾਈਚਾਰੇ ਨੂੰ ਵੀ ਵੱਡਾ ਘਾਟਾ ਪਿਆ ਹੈ ।ਜ਼ਿਕਰਯੋਗ ਹੈ ਕਿ ਸਾਹਿਲ ਮਹਿਤਾ ਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਹ ਆਪਣੇ ਪਿੱਛੇ 4 ਮਹੀਨੇ ਦੀ ਪੁੱਤਰੀ ਛੱਡ ਗਏ ਹਨ ।