ਤਰਨ ਤਾਰਨ, 23 ਮਈ (ਰਾਕੇਸ਼ ਨਈਅਰ) : ਸਿੱਖਿਆ ਨੂੰ ਹੋਰ ਬਿਹਤਰ ਬਣਾਉਣ,ਵਿਦਿਆਰਥੀਆਂ ਦੇ ਕੰਮ ਨੂੰ ਇੱਕ ਨਵੀਂ ਦਿਸ਼ਾ ਦੇਣ ਅਤੇ ਅਧਿਆਪਕ ਸਹਿਬਾਨ ਨੂੰ ਉਹਨਾਂ ਦਾ ਬਣਦਾ ਹੱਕ ਦਿੰਦੇ ਹੋਏ ਸੋਮਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਕੈਟਾਗਰੀ ਨਾਲ ਸਬੰਧਤ ਈ.ਟੀ.ਟੀ ਅਧਿਆਪਕਾਂ ਨੂੰ ਉਹਨਾਂ ਦੇ ਬਣਦੇ ਰੋਸਟਰ ਅਤੇ ਮੈਰਿਟ ਦੇ ਅਧਾਰ ‘ਤੇ ਤਰੱਕੀ ਦੇ ਕੇ ਮੁੱਖ ਅਧਿਆਪਕ ਪਦ ਉੱਨਤ ਕੀਤਾ ਗਿਆ।ਅੱਜ ਸਟੇਸ਼ਨ ਚੋਣ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਜਗਵਿੰਦਰ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਪਰਮਜੀਤ ਸਿੰਘ,
ਚੋਣ ਕਮੇਟੀ ਮੈਂਬਰ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ.ਜਸਵਿੰਦਰ ਸਿੰਘ ਸੰਧੂ,ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਮੈਡਮ ਪਰਮਜੀਤ ਕੌਰ,ਸੁਖਵਿੰਦਰ ਸਿੰਘ ਧਾਮੀ,ਪ੍ਰਭਜੋਤ ਸਿੰਘ ਗੋਹਲਵੜ,ਜੂਨੀਅਰ ਸਹਾਇਕ ਮੈਡਮ ਰੀਨਾ ਰਾਏ ਅਤੇ ਹੋਰ ਦਫ਼ਤਰੀ ਅਮਲਾ ਹਾਜਰ ਸੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ. ਸ.ਜਗਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਪਰਮਜੀਤ ਸਿੰਘ ਵੱਲੋਂ ਸਮੂਹ ਪਦਉੱਨਤ ਹੋਏ ਅਧਿਆਪਕ ਸਹਿਬਾਨ ਨੂੰ ਵਧਾਈ ਦਿੱਤੀ।