ਜਲੰਧਰ/ਗੁਰਾਇਆ, 09 ਜੂਨ (ਧਰਮਿੰਦਰ ਸੌਂਧੀ) : ਸ਼੍ਰੀ ਸਵਪਨ ਸ਼ਰਮਾ , ਆਈ.ਪੀ.ਐਸ , ਸੀਨੀਅਰ ਪੁਲਿਸ ਕਪਤਾਨ , ਜਲੰਧਰ ( ਦਿਹਾਤੀ ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ / ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਬ ਇੰਸਪੈਕਟਰ ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਨੇ 01 ਮਹਿਲਾ ਨਸ਼ਾ ਤਸਕਰ ਪਾਸੋਂ 05 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਗ੍ਰਿਫਤਾਰ ਕਰਨ ਸਫਲਤਾ ਹਾਸਲ ਕੀਤੀ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਪਰਮਜੀਤ ਸਿੰਘ ਚੌਕੀ ਇੰਚਾਰਜ ਧੁਲੇਤਾ ਦੀ ਪੁਲਿਸ ਪਾਰਟੀ ਸਮੇਤ ਸਾਥੀ ਕਰਮਚਾਰੀਆ ਨੇ ਗਸ਼ਤ ਅਤੇ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਔਰਤ ਨੂੰ ਸਾਥੀ ਮਹਿਲਾ ਸਿਪਾਹੀ ਸੁਰਜੀਤ ਕੌਰ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਸੀਤੋ ਪਤਨੀ ਪਾਖਰ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦੱਸਿਆ।
ਜਿਸ ਦੇ ਸੱਜੇ ਹੱਥ ਵਿੱਚ ਫੜੇ ਲੇਡੀ ਪੁਰਸ ਦੀ ਤਲਾਸ਼ੀ ਕਰਨ ਤੇ ਪਰਸ ਵਿੱਚੋਂ ਹੈਰੋਇਨ ਬਾਮਦ ਹੋਈ ਜਿਸ ਦਾ ਇਲੈਕਟਰੋਨਿਕ ਕੰਡੇ ਨਾਲ ਵਜਨ ਕਰਨ ਤੇ 05 ਗ੍ਰਾਮ ਹੈਰੋਇਨ ਹੋਈ।ਜਿਸ ਤੇ ਦੋਸ਼ਣ ਤਸਕਰ ਖਿਲਾਫ ਮੁਕੱਦਮਾ ਨੰਬਰ 76 ਮਿਤੀ 08-06-2022 ਜੁਰਮ 21 ( B ) -61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕੀਤਾ ਗਿਆ । ਦੋਸ਼ਣ ਪਾਸੋਂ ਡੂੰਘਾਈ ਨਾਲ ਪੁੱਛ – ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ।