ताज़ा खबरपंजाब

ਸ਼ਹੀਦ ਸੁਖਦੇਵ ਦੇ ਵਾਰਸਾਂ ਵੱਲੋਂ ਆਜ਼ਾਦੀ ਦਿਹਾੜੇ ‘ਤੇ ਸੂਬਾ ਪੱਧਰੀ ਸਮਾਰੋਹ ਦਾ ਬਾਈਕਾਟ, CM ਮਾਨ ਲਹਿਰਾਉਣਗੇ ਤਿਰੰਗਾ : ਪ੍ਰਸ਼ਾਸ਼ਨ ਨੂੰ ਪਈ ਭਾਜੜ

ਪੰਜਾਬ ਵਿੱਚ ਸੁਤੰਤਰਤਾ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਸੋਮਵਾਰ ਨੂੰ ਲੁਧਿਆਣਾ ਵਿੱਚ ਕਰਵਾਇਆ ਜਾਵੇਗਾ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਛੋਟੀ ਉਮਰ ‘ਚ ਦੇਸ਼ ‘ਤੇ ਸ਼ਹੀਦੀ ਪਾਉਣ ਵਾਲੇ ਸ਼ਹੀਦ ਸੁਖਦੇਵ ਥਾਪਰ ਦੇ ਵਾਰਸਾਂ ਨੇ ਇਸ ਪ੍ਰੋਗਰਾਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

ਇਸ ਤੋਂ ਬਾਅਦ ਹੁਣ ਪ੍ਰਸ਼ਾਸਨ ਦੀ ਮੁਸੀਬਤ ਵਧ ਗਈ ਹੈ ਕਿ ਦੇਸ਼ ‘ਤੇ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਨੂੰ ਕਿਵੇਂ ਮਨਾਇਆ ਜਾਵੇ। ਸ਼ਹੀਦ ਦੇ ਵਾਰਸਾਂ ਨੇ ਪਿਛਲੇ ਇੱਕ ਸਾਲ ਤੋਂ ਲਟਕ ਰਹੇ ਜਨਮ ਅਸਥਾਨ ਦੇ ਸੁੰਦਰੀਕਰਨ ਦੀ ਪ੍ਰਕਿਰਿਆ ਤੇ ਜਨਮ ਅਸਥਾਨ ਨੂੰ ਚੌੜਾ ਬਾਜ਼ਾਰ ਤੋਂ ਸਿੱਧਾ ਰਸਤਾ ਦੇਣ ਦੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਕਾਰਨ ਉਲਝਾਉਣ ਦੀਾਂ ਸਰਾਕਰੀ ਕੋਸ਼ਿਸ਼ਾਂ ਦੇ ਵਿਰੋਧ ਵਿੱਚ ਕੀਤਾ ਹੈ।

ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜ ਅਤੇ ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਦੇ ਚੇਅਰਮੈਨ ਅਸ਼ੋਕ ਥਾਪਰ ਨੇ ਆਜ਼ਾਦੀ ਦਿਵਸ ਸਮਾਗਮਾਂ ਲਈ ਸਰਕਾਰ ਵੱਲੋਂ ਮਿਲੇ ਸੱਦੇ ਨੂੰ ਰੱਦ ਕਰਦਿਆਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਸੁੰਦਰੀਕਰਨ ਲਈ 50 ਲੱਖ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਦੇਸ਼ ਲਈ ਫਾਹਾ ਚੁੰਮਣ ਵਾਲੇ ਸ਼ਹੀਦ ਸੁਖਦੇਵ ਲਈ ਸਰਕਾਰ ਦੇ ਦਿਲਾਂ ਵਿੱਚ ਕੋਈ ਸਤਿਕਾਰ ਨਹੀਂ ਹੈ ਤਾਂ ਸ਼ਹੀਦ ਦੇ ਵਾਰਸਾਂ ਦੇ ਸਤਿਕਾਰ ਦਾ ਕੋਈ ਅਰਥ ਨਹੀਂ ਰਹਿ ਜਾਂਦਾ।

Related Articles

Leave a Reply

Your email address will not be published.

Back to top button