ਜੰਡਿਆਲਾ ਗੁਰੂ, 14 ਅਗਸਤ (ਕੰਵਲਜੀਤ ਸਿੰਘ ਲਾਡੀ) : ਅੱਜ ਬਲਾਕ ਜੰਡਿਆਲਾ ਗੁਰੂ ਵਿਖੇ ਬਲਾਕ ਅਧਿਕਾਰੀ ਸ੍ਰ: ਮਲਕੀਤ ਸਿੰਘ ਬੀ ਡੀ ਪੀ ਓ, ਲਵਦੀਪ ਸਿੰਘ ਪੰਚਾਇਤ ਸੈਕਟਰੀ, ਹਰਿੰਦਰਪਾਲ ਸਿੰਘ, ਰਮਿੰਦਰ ਸਿੰਘ ਜੇ ਈ ਵੱਲੋਂ ਸਮੂਹ ਸਟਾਫ ਦੇ ਸਹਿਯੋਗ ਨਾਲ 15 ਅਗਸਤ ਸੁਤੰਤਰਤਾ ਦਿਵਸ ਦੀ 75 ਵੀਂ ਵਰੇਗੰਢ ਨੂੰ ਸਬੰਧਤ ਤੇਰੰਗਾ ਮੁਹਿੰਮ ਤਹਿਤ ਇਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਹਲਕਾ ਜੰਡਿਆਲਾ ਦੇ ਵਿਧਾਇਕ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਸਰਦਾਰਨੀ ਸੁਹਿੰਦਰ ਕੌਰ,ਭਰਾ ਸਤਿੰਦਰ ਸਿੰਘ,ਸੋਨੀ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਦੌਰਾਨ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ, ਨਰੇਸ਼ ਪਾਠਕ, ਤਾਰਾਗੜ੍ਹ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਦੀ ਨਾਲ ਪਹੁੰਚੇ ਵਰਕਰਾਂ ਆਗੂਆਂ , ਹੋਰ ਪਿੰਡਾਂ ਤੇ ਸ਼ਹਿਰ ਤੋਂ ਆਏ ਆਗੂ ਸਾਹਬਾਨਾਂ ਦਾ ਧੰਨਵਾਦ ਕਰਦਿਆਂ ਹੋਇਆਂ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਤੁਹਾਡੀ ਆਪਣੀ ਸਰਕਾਰ ਹੈ ਅਤੇ ਤੁਹਾਡੀ ਸਰਕਾਰ ਤੁਹਾਡੇ ਨਾਲ ਕੀਤੇ ਵਾਅਦਿਆਂ ਤੇ ਖਰਾ ਉਤਰ ਰਹੀ ਹੈ ਅਤੇ ਚਾਰ ਮਹੀਨਿਆਂ ਵਿੱਚ ਜੋ ਤੁਹਾਡੀ ਸਰਕਾਰ ਨੇ ਕਰ ਵਿਖਾਇਆ ਹੈ ਪੰਜਾ ਸਾਲਾਂ ਵਿੱਚ ਪੰਜਾਬ ਨੂੰ ਮੁੜ ਪੰਜਾਬ ਬਣਾਉਣ ਵਿੱਚ ਸਫਲਤਾ ਹਾਸਲ ਕਰੇਗੀ ਅਤੇ ਇਸ ਵਾਰ ਸੁਤੰਤਰਤਾ ਦਿਵਸ ਮੌਕੇ ਘਰ ਘਰ ਵਿੱਚ ਤੇਰੰਗਾ ਲਗਾਉਣ ਮੁਹਿੰਮ ਦਾ ਮੁੱਖ ਮੰਤਵ ਇਹ ਹੈ ਕਿ ਅਸੀਂ ਇਕ ਹੀ ਦੇਸ਼ ਦੇ ਰਹਿਣ ਵਾਲੇ ਹਾਂ ਅਤੇ ਸਾਡੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਰਹੇਗੀ ਅਤੇ ਇਸ ਮੁਹਿੰਮ ਵਿੱਚ ਹਿੱਸਾ ਲੈਂਦਿਆਂ ਹੋਇਆਂ ਬਲਾਕ ਜੰਡਿਆਲਾ ਗੁਰੂ ਦੇ ਬੀ ਡੀ ਪੀ ਓ ਮਲਕੀਤ ਸਿੰਘ ਅਤੇ ਸਮੂਹ ਸਟਾਫ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਅਤੇ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਤੇ ਵਧਾਈ ਦਿੰਦੇ ਹਾਂ I ਇਸ ਮੌਕੇ ਰਵਿੰਦਰਪਾਲ ਸਿੰਘ, ਜੀਤ ਸਿੰਘ, ਸੁਖਚੈਨ ਸਿੰਘ, ਕੁਲਵਿੰਦਰ ਸਿੰਘ, ਸੋਨੂੰ ਸਿੰਘ, ਬਲਦੇਵ ਸਿੰਘ, ,ਰਾਣਾ,ਵਿੱਕੀ, ਸੁਖਦੇਵ ਸਿੰਘ, ਪੱਪੂ ਮੈਂਬਰ,ਕਵਲ ਸਿੰਘ,ਹਰਦੇਵ ਸਿੰਘ ,ਜਗਮੀਤ ਸਿੰਘ,ਪੰਚਾਇਤ ਮੈਂਬਰ ਤਾਰਾਗੜ੍ਹ, ਆਦਿ ਹਾਜ਼ਰ ਸਨI