60 ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ, 8 ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਚੰਡੀਗੜ੍ਹ (ਬਿਊਰੋ) : ਚੰਡੀਗੜ੍ਹ ਯੂਨੀਵਰਸਿਟੀ ‘ਚ ਦੇਰ ਰਾਤ 2.30 ਵਜੇ ਹੰਗਾਮਾ ਹੋ ਗਿਆ। ਲੜਕੀਆਂ ਦੇ ਹੋਸਟਲ ‘ਚ ਇਕ ਵਿਦਿਆਰਥਣ ਨੇ ਕੁੜੀਆਂ ਦੀ ਅਸ਼ਲੀਲ ਵੀਡੀਓ ਬਣਾ ਕੇ ਇਕ ਨੌਜਵਾਨ ਨੂੰ ਭੇਜ ਦਿੱਤੀ। ਨੌਜਵਾਨ ਨੇ ਵੀਡੀਓ ਬਣਾ ਕੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦਾ ਪਤਾ ਲੱਗਣ ‘ਤੇ ਹੋਸਟਲ ‘ਚ ਜ਼ਬਰਦਸਤ ਹੰਗਾਮਾ ਹੋਇਆ ਤੇ ਇਸ ਦੌਰਾਨ ਕਈ ਕੁੜੀਆਂ ਦੀ ਹਾਲਤ ਵੀ ਵਿਗੜ ਗਈ।
ਮਾਮਲੇ ‘ਚ ਮੁਲਜ਼ਮ ਵਿਦਿਆਰਥਣ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਕਾਫੀ ਸਮੇਂ ਤੋਂ ਹੋਰ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਬਣਾ ਰਹੀ ਸੀ ਅਤੇ ਸ਼ਿਮਲਾ ਦੇ ਇਕ ਨੌਜਵਾਨ ਨੂੰ ਭੇਜ ਰਹੀ ਸੀ। ਨੌਜਵਾਨ ਨੇ ਇਹ ਵੀਡੀਓ ਇੰਟਰਨੈੱਟ ਮੀਡੀਆ ‘ਤੇ ਪਾ ਦਿੱਤੀ। ਜਦੋਂ ਵਿਦਿਆਰਥਣਾਂ ਨੇ ਇੰਟਰਨੈੱਟ ਮੀਡੀਆ ‘ਤੇ ਉਸ ਦੀ ਵੀਡੀਓ ਦੇਖੀ ਤਾਂ ਉਹ ਦੰਗ ਰਹਿ ਗਈ। ਹੰਗਾਮਾ ਇੰਨਾ ਵੱਧ ਗਿਆ ਕਿ ਸੁਰੱਖਿਆ ਗਾਰਡ ਨੇ ਮੁੱਖ ਗੇਟ ਬੰਦ ਕਰ ਦਿੱਤਾ, ਜਦੋਂਕਿ ਪੁਲਿਸ ਫੋਰਸ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ। ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਪੀਸੀਆਰ ਗੱਡੀਆਂ ਨੂੰ ਵੀ ਉਲਟਾ ਦਿੱਤਾ ਅਤੇ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ।
ਹੋਸਟਲ ਦੀਆਂ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਵੀਡੀਓ ਬਣਾਉਣ ਵਾਲੀ ਕੁੜੀ ਗ੍ਰਿਫਤਾਰ
ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਦੀਆਂ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਅਸ਼ਲੀਲ ਵੀਡੀਓ ਬਣਾਉਣ ਵਾਲੀ ਕੁੜੀ ਨੂੰ ਗ੍ਰਿ੍ਫਤਾਰ ਕਰ ਲਿਆ ਗਿਆ ਹੈ। ਇਸ ਕੁੜੀ ਨੇ ਕਬੂਲ ਕੀਤਾ ਹੈ ਕਿ ਉਸ ਨੇ ਇਹ ਵੀਡੀਓ ਸ਼ਿਮਲਾ ਦੇ ਮੁੰਡੇ ਦੇ ਕਹਿਣ ਉਤੇ ਬਣਾਈਆਂ ਸਨ।
ਇਹ ਵੀਡੀਓ ਬਣਾ ਕੇ ਇਸ ਲੜਕੇ ਨੂੰ ਭੇਜਦੀ ਸੀ ਤੇ ਅੱਗੋਂ ਇਹ ਲੜਕਾ ਇਨ੍ਹਾਂ ਨੂੰ ਵਾਇਰਲ ਕਰ ਰਿਹਾ ਸੀ।
ਕਿਸੇ ਵੀ ਕੁੜੀ ਨੇ ਖੁਦਖੁਸੀ ਦੀ ਕੋਸ਼ਿਸ਼ ਨਹੀਂ ਕੀਤੀ,ਕਿਸੇ ਵੀ ਮੁਲਾਜਮ ਨੂੰ ਬਖਸ਼ਿਆ ਨਹੀਂ ਜਾਵੇਗਾ : ਮਨੀਸ਼ਾ ਗੁਲਾਟੀ
ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇੱਥੇ ਪੜ੍ਹਦੇ ਇੱਕ ਵਿਦਿਆਰਥੀ ਨੇ ਵਿਦਿਆਰਥਣਾਂ ਨੂੰ ਨਹਾਉਣ ਦੀ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ ‘ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਇਸ ਗੱਲ ਦਾ ਪਤਾ ਲੱਗਣ ‘ਤੇ 8 ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਮਾਮਲੇ ‘ਚ ਪੰਜਾਬ ਮਹਿਲਾ ਕੰਮਿਸ਼ਨ ਨੇ ਲਿਆ ਨੋਟਿਸ ਲਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਯੂਨੀਵਰਸਿਟੀ ਪਹੁੰਚੀ ਤੇ ਮਾਮਲੇ ਦਾ ਜਾਇਜ਼ਾ ਲਿਆ।