ਨਵੀਂ ਦਿੱਲੀ, 30 ਅਕਤੂਬਰ (ਬਿਊਰੋ) : ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਾਅਵਾ ਕੀਤਾ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਪੈਰੋਕਾਰ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਉਸ ਨੇ ਸੋਸ਼ਲ ਮੀਡੀਆ ‘ਤੇ ਆਪਣੇ ਕੁਝ ਸੰਦੇਸ਼ ਵੀ ਸਾਂਝੇ ਕੀਤੇ ਹਨ। ਜਿਸ ਵਿੱਚ ਮਾਲੀਵਾਲ ਲਈ ਅਪਮਾਨਜਨਕ ਸ਼ਬਦਾਂ ਦੀ ਵੀ ਵਰਤੋਂ ਕੀਤੀ ਗਈ ਹੈ।ਇਸ ਦੇ ਬਦਲੇ ਵਿੱਚ ਸਵਾਤੀ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰੋ।
ਸਵਾਤੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੈਰੋਲ ਨਿਯਮਾਂ ‘ਚ ਬਦਲਾਅ ਦੀ ਮੰਗ ਕੀਤੀ ਸੀ।ਸਵਾਤੀ ਮਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ ਜਦੋਂ ਤੋਂ ਰਾਮ ਰਹੀਮ ਦੇ ਖਿਲਾਫ ਆਵਾਜ਼ ਉਠਾਈ ਹੈ, ਉਸ ਦੇ ਚੇਲੇ ਕਹਿ ਰਹੇ ਹਨ ਕਿ ਬਾਬੇ ਤੋਂ ਬਚ ਕੇ ਰਿਹੋ।ਉਸਨੇ ਲਿਖਿਆ ਕਿ ਮੇਰੀ ਗੱਲ ਸੁਣੋ – ਰੱਬ ਮੇਰੀ ਰੱਖਿਆ ਕਰੇਗਾ, ਮੈਂ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਦੀ, ਮੈਂ ਸੱਚ ਦੀ ਆਵਾਜ਼ ਬੁਲੰਦ ਕਰਦੀ ਰਹਾਂਗੀ, ਜੇ ਹਿੰਮਤ ਹੈ ਤਾਂ ਸਾਹਮਣੇ ਤੋਂ ਆ ਕੇ ਗੋਲੀ ਮਾਰੋ। ਹਾਲਾਂਕਿ ਇਸ ਬਾਰੇ ਅਜੇ ਤੱਕ ਰਾਮ ਰਹੀਮ ਜਾਂ ਡੇਰਾ ਪ੍ਰਬੰਧਕਾਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।