ताज़ा खबरपंजाब

ਕਿਸਾਨ ਮਜਦੂਰ ਜਥੇਬੰਦੀ ਦੇ ਲੰਬੇ ਮੋਰਚੇ ਦੂਜੇ ਦਿਨ ਜਾਰੀ, ਸਰਕਾਰ ਸੁਪਰੀਮ ਕੋਰਟ ਦੀ ਆੜ ਹੇਠ ਜੁਮਲਾ ਮੁਸਤਰਕਾ ਮਾਲਕਾਨ ਜਮੀਨਾਂ ਤੇ ਮਾਰ ਰਹੀ ਡਾਕਾ

ਜੰਡਿਆਲਾ ਗੁਰੂ 27 ਨਵੰਬਰ (ਕੰਵਲਜੀਤ ਸਿੰਘ ਲਾਡੀ): ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੋਂ,ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਵਿੱਚ, ਡੀ ਸੀ ਦਫਤਰਾਂ ਤੇ ਸ਼ੁਰੂ ਕੀਤੇ ਗਏ ਪੰਜਾਬ ਪੱਧਰੀ ਮੋਰਚੇ ਦੂਜੇ ਦਿਨ ਵੀ ਜਾਰੀ ਰਹੇ | ਡੀ ਸੀ ਦਫਤਰ ਅੰਮ੍ਰਿਤਸਰ ਮੋਰਚੇ ਤੇ ਅੱਜ ਕਿਸਾਨਾਂ ਮਜਦੂਰਾਂ ਵੱਲੋਂ ਨੰਗੇ ਧੜ ਹੋ ਕੇ ਸਰਕਾਰਾਂ ਖਿਲਾਫ ਜ਼ੋਰਦਾਰ ਨਾਹਰੇਬਾਜ਼ੀ ਕਰਕੇ ਪ੍ਰਦਰਸ਼ਨ ਕੀਤਾ | ਮੋਰਚੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਬਹਾਨੇਬਾਜ਼ੀਆਂ ਤੇ ਝੂਠ ਬੋਲਣ ਵਿਚ ਮੋਦੀ ਸਰਕਾਰ ਨੂੰ ਵੀ ਮਾਤ ਪਾ ਰਹੀ ਹੈ ਅਤੇ ਸੁਪਰੀਮ ਕੋਰਟ ਦੇ ਬਿਆਨ ਦੀ ਆੜ ਹੇਠ ਹਮਾਤੜ ਗਰੀਬੂ ਲੋਕਾਂ ਦੀ ਜਮੀਨ ਹੜੱਪਣ ਦੀ ਕੋਸ਼ਿਸ਼ ਕਰ ਰਹੀ ਹੈ, ਸਰਕਾਰ ਨੂੰ ਸੁਪਰੀਮ ਕੋਰਟ ਦੇ ਸਿਰਫ ਉਹ ਫੈਸਲੇ ਦਿਖਾਈ ਦਿੰਦੇ ਹਨ ਜਿੰਨਾ ਨੂੰ ਵੱਖਰੇ ਤਰੀਕੇ ਨਾਲ ਅਧਾਰ ਬਣਾ ਕੇ ਲੋਕ ਹਿੱਤਾਂ ਦਾ ਘਾਣ ਕੀਤਾ ਜਾ ਸਕੇ ਪਰ ਜਥੇਬੰਦੀ ਲੋਕ ਹਿੱਤਾਂ ਦੇ ਪੱਖ ਵਿਚ ਸਰਕਾਰ ਦੇ ਇਸ ਫੈਸਲੇ ਦੇ ਵਿਰੁੱਧ ਖੜੀ ਰਹੇਗੀ | ਓਹਨਾ ਕਿਹਾ ਕਿ ਨਸ਼ੇ,ਬੇਰੁਗਾਰੀ, ਖੇਤੀ ਸੈਕਟਰ ਨੂੰ ਠੀਕ ਟ੍ਰੈਕ ਤੇ ਲਿਆਉਣ ਲਈ ਸਰਕਾਰ ਕੋਲ ਕੋਈ ਰੋਡ ਮੈਪ ਨਹੀਂ ਹੈ ਪਰ ਇਸਦੇ ਬਾਵਜੂਦ ਸਰਕਾਰ ਸਮਾਂ ਮੰਗ ਰਹੀ ਹੈ ਜੋ ਕਿ ਗੈਰਤਾਰਕਿਕ ਗੱਲ ਹੈ | ਇਸ ਮੌਕੇ ਬੋਲਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਨੇ ਮੋਰਚੇ ਦੇ ਅਹਿਮ ਮੁੱਦੇ ਜਿਵੇਂ, ਸੰਸਾਰ ਬੈਂਕ ਦੁਆਰਾ ਲਾਏ ਜਾਣ ਵਾਲੇ ਸਾਰੇ ਪ੍ਰੋਜੈਕਟ ਰੱਦ ਕਰਨ, ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ, ਜੁਮਲਾ ਮੁਸ਼ਤਰਕਾ ਜਮੀਨਾਂ ਨੂੰ ਪੰਚਾਇਤੀ ਜਮੀਨਾਂ ਐਲਾਨਣ ਵਾਲਾ ਕਨੂੰਨ ਵਾਪਿਸ ਕਰਵਾਉਣ, ਸਾਰੀਆਂ ਫਸਲਾਂ ਤੇ ਐਮ.ਐਸ.ਪੀ. ਗਰੰਟੀ ਕਨੂੰਨ ਬਣਾਉਣ, ਡਾ.ਸਵਾਮੀਨਾਥਨ ਕਮਿਸ਼ਨ ਦੀ ਰਿਪੋਟ ਅਨੁਸਾਰ ਫਸਲਾਂ ਦੇ ਭਾਅ ਲੈਣ, ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਮਾਈਕਰੋ-ਫਾਇਨਾਂਸ ਕੰਪਨੀਆਂ ਵੱਲੋਂ ਗਰੀਬ ਦੀ ਹੁੰਦੀ ਲੁੱਟ ਰੋਕਣ,

ਕਾਰਪੋਰੇਟ ਜਗਤ ਵੱਲੋਂ ਫੈਕਟਰੀਆਂ ਰਹੀ ਪਾਣੀ ਦੀ ਦੁਰਵਰਤੋ ਕਰਕੇ ਉਸ ਨੂੰ ਦੂਸ਼ਤ ਕਰਨ, ਪ੍ਰਦੂਸ਼ਿਤ ਪਾਣੀ ਨੂੰ ਧਰਤੀ ਹੇਠ ਪਾਉਣਾ ਜਾਂ ਫਿਰ ਦਰਿਆਵਾਂ ਵਿੱਚ ਸੁੱਟਣਾ ਬੰਦ ਕਰਵਾਉਣਾ ,ਬਰਸਾਤੀ ਪਾਣੀ ਨੂੰ ਧਰਤੀ ਹੇਠ ਰੀਚਾਰਜ਼ ਕਰਨ ਲਈ ਪੋਲਿਸੀ ਬਣਾਉਣ ਤੇ ਉਸ ਤੇ ਕੰਮ ਕਰਨ, ਨਹਿਰੀ ਪਾਣੀ ਨੂੰ ਖੇਤੀ ਸੈਕਟਰ ਲਈ ਵਰਤਿਆ ਜਾਵੇ , ਦਿੱਲੀ ਤੇ ਪੰਜਾਬ ਪੱਧਰੀ ਮੋਰਚਿਆਂ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇਣ( ਜੋ ਸਰਕਾਰ ਪਹਿਲਾਂ ਮੰਨ ਚੁੱਕੀ ਹੈ ਪਰ ਲਾਗੂ ਨਹੀਂ) ਕੇਰਲਾ ਪੈਟਰਨ ਤੇ ਸਬਜ਼ੀਆਂ ਤੇ ਐਮ ਐਸ ਪੀ ਗਰੰਟੀ ਕਨੂੰਨ ਬਣਾਉਣ, ਮਜਦੂਰਾਂ ਨੂੰ ਮਨਰੇਗਾ ਵਰਗੀਆਂ ਸਕੀਮਾਂ ਹੇਠ ਸਾਲ ਦੇ 365 ਦਿਨ ਰੁਜ਼ਗਾਰ ਦੇਣ, ਮਨਰੇਗਾ ਮਜਦੂਰਾਂ ਦੇ ਦੇ ਰੁਕੇ ਹੋਏ ਪੈਸੇ ਜਾਰੀ ਕਰਨ, ਸੰਪੂਰਨ ਨਸ਼ਾ ਮੁਕਤੀ ,ਤਾਰ ਪਾਰਲੀਆ ਜ਼ਮੀਨਾ ਦਾ ਮੁਆਵਜ਼ਾ ,ਰੇਤ ਬਜਰੀ ਦੇ ਵੱਧ ਰਹੇ ਭਾਅ, ਲੰਪੀ ਸਕਿਨ ਬਿਮਾਰੀ ਨਾਲ ਮਾਰੇ ਪਸ਼ੂ ਧਨ ਦਾ ਮੁਆਵਜ਼ਾ ਅਤੇ ਹੋਰ ਵੀ ਲੋਕ ਪੱਖੀ ਨੀਤੀਆਂ ਲਾਗੂ ਕਰਵਾਉਣ ਬਾਰੇ ਅੰਦੋਲਨਕਾਰੀਆਂ ਨਾਲ ਜਾਣਕਰੀ ਸਾਂਝੀ ਕੀਤੀ | ਆਗੂਆਂ ਨੇ ਦੱਸਿਆ ਕਿ ਲੋਕ ਦਿੱਲੀ ਮੋਰਚੇ ਦੀ ਤਰਜ਼ ਤੇ ਧਰਨੇ ਵਿਚ ਟਰਾਲੀਆਂ ਤਿਆਰ ਕਰਕੇ ,ਦੁੱਧ ਪ੍ਰਸ਼ਾਦੇ ਤੇ ਦਾਲ ਸਬਜ਼ੀ ਤੇ ਜਰੂਰਤ ਦੇ ਸਭ ਸਾਧਨਾਂ ਦਾ ਪ੍ਰਬੰਧ ਖੁਦ ਕਰਕੇ ਆ ਰਹੇ ਹਨ | ਹੋਰਨਾਂ ਤੋਂ ਇਲਾਵਾ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਸਿੰਘ ਬੰਡਾਲਾ, ਲਖਵਿੰਦਰ ਸਿੰਘ ਡਾਲਾ, ਗੁਰਦੇਵ ਸਿੰਘ ਗੱਗੋਮਾਹਲ, ਬਾਜ਼ ਸਿੰਘ ਸਾਰੰਗੜਾ, ਕੰਵਰਦਲੀਪ ਸੈਦੋਲੇਹਲ, ਅੰਗਰੇਜ ਸਿੰਘ ਸਹਿੰਸਰਾ, ਗੁਰਲਾਲ ਸਿੰਘ ਕੱਕੜ, ਸੁਖਜਿੰਦਰ ਸਿੰਘ ਹਰੜ, ਪ੍ਰਭਜੋਤ ਸਿੰਘ ਗੁੱਜਰਪੁਰਾ, ਸਾਬ੍ਹ ਸਿੰਘ ਕੱਕੜ, ਕੁਲਬੀਰ ਸਿੰਘ ਲੋਪੋਕੇ, ਗੁਰਦਾਸ ਸਿੰਘ ਵਿਸ਼ੋਆ, ਕੁਲਵੰਤ ਸਿੰਘ ਰਾਜਾਤਾਲ, ਜਸਮੀਤ ਸਿੰਘ ਰਾਣੀਆਂ, ਗੁਰਤੇਜ ਸਿੰਘ ਜਠੌਲ, ਹੋਰ ਸੀਨੀਅਰ ਜ਼ੋਨ ਆਗੂਆਂ ਨੇ ਅਗਵਾਹੀ ਕੀਤੀ ਅਤੇ ਮੀਟਿੰਗਾਂ ਵਿਚ ਭਰਪੂਰ ਗਿਣਤੀ ਵਿਚ ਕਿਸਾਨ ਮਜਦੂਰ ਅਤੇ ਬੀਬੀਆਂ ਨੇ ਹਾਜ਼ਰੀ ਭਰੀ |

Related Articles

Leave a Reply

Your email address will not be published.

Back to top button