ਜੰਡਿਆਲਾ ਗੁਰੂ, 8 ਜਨਵਰੀ (ਦਵਿੰਦਰ ਸਿੰਘ ਸੋਹਤਾ) : ਸ਼ੇਰੇ ਪੰਜਾਬ ਪ੍ਰੈੱਸ ਕਲੱਬ ਜੰਡਿਆਲਾ ਗੁਰੂ ਹਮੇਸ਼ਾ ਹੀ ਸਮਾਜਿਕ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ ਇਸੇ ਲੜੀ ਤਹਿਤ ਸ਼ੇਰੇ ਪੰਜਾਬ ਪ੍ਰੈੱਸ ਕਲੱਬ ਜੰਡਿਆਲਾ ਗੁਰੂ ਆਪਣੇ ਵਫਦ ਨਾਲ ਪ੍ਰਧਾਨ ਹਰਜਿੰਦਰ ਸਿੰਘ ਕਲੇਰ ਅਤੇ ਚੈਅਰਮੈਨ ਰਾਮ ਸ਼ਰਨਜੀਤ ਸਿੰਘ ਦੀ ਅਗਵਾਈ ਵਿੱਚ ਜੰਡਿਆਲਾ ਗੁਰੂ ਦੇ ਉਪ ਪੁਲਿਸ ਕਪਤਾਨ ਕੁਲਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ । ਇਸ ਦੌਰਾਨ ਇਲਾਕਾ ਨਿਵਾਸੀਆਂ ਨੂੰ ਆ ਰਹੀਆਂ ਵੱਖ ਵੱਖ ਸਮਾਜਿਕ ਸਮੱਸਿਆਵਾਂ ਤੋਂ ਬਰੀਕੀ ਨਾਲ ਜਾਣੂ ਕਰਵਾਉਦਿਆ ਉਸ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਲਈ ਕਿਹਾ।
ਇਸ ਮੌਕੇ ਉਪ ਪੁਲਿਸ ਕਪਤਾਨ ਕੁਲਦੀਪ ਸਿੰਘ ਨੇ ਕਿਹਾ ਕਿ ਅਸੀਂ ਹਮੇਸ਼ਾ ਦਿਨ ਰਾਤ ਇਲਾਕਾ ਨਿਵਾਸੀਆਂ ਦੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਸੇਵਾ ਲਈ ਹਾਜ਼ਰ ਹਾਂ ਹੁਣ ਤੁਹਾਡੇ ਵੱਲੋਂ ਦੱਸੀਆ ਗਈ ਆ ਇਹਨਾਂ ਵੱਖ ਵੱਖ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹਾਂ । ਇਸ ਮੌਕੇ ‘ਤੇ ਚੈਅਰਮੈਨ ਰਾਮ ਸ਼ਰਨਜੀਤ ਸਿੰਘ, ਪ੍ਰਧਾਨ ਹਰਜਿੰਦਰ ਸਿੰਘ ਕਲੇਰ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਬਿੱਟੂ, ਉਪ ਪ੍ਰਧਾਨ ਰਜੇਸ਼ ਪਾਠਕ, ਜਨਰਲ ਸਕੱਤਰ ਮਲਕੀਤ ਸਿੰਘ ਸੱਗੂ, ਪੰਜਾਬ ਸਿੰਘ ਬੱਲ, ਅੰਗਰੇਜ਼ ਸਿੰਘ ਹੁੰਦਲ, ਕੰਵਲਜੀਤ ਸਿੰਘ ਲਾਡੀ, ਦਵਿੰਦਰ ਸਿੰਘ ਸਹੋਤਾ, ਮੰਗਲਦੀਪ ਸਿੰਘ, ਸੁਖਜਿੰਦਰ ਸਿੰਘ ਸੋਨੂੰ, ਸਾਹਿਬ ਦਿਆਲ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।