ताज़ा खबरपंजाब

ਪੰਥਕ ਏਕੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਸੰਭਵ : ਸਿੱਖ ਤਾਲਮੇਲ ਕਮੇਟੀ

ਜਲੰਧਰ, 17 ਜਨਵਰੀ (ਹਰਜਿੰਦਰ ਸਿੰਘ) : 30-32 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦੀ ਸਿੰਘ ਜਿਸ ਵਿੱਚ ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ ਵੀ ਸ਼ਾਮਲ ਹਨ, ਬਿਨਾਂ ਸ਼ਰਤ ਰਿਹਾਈ ਲਈ ਸਿੱਖ ਕੋਮ ਦੀਆਂ ਵੱਖ-ਵੱਖ ਜਥੇਬੰਦੀਆਂ ਸਮੇ-ਸਮੇ ਤੋਂ ਸੰਘਰਸ਼ ਕਰ ਰਹੀਆਂ ਹਨ।ਲੋਕ ਇਨਸਾਫ ਮੋਰਚਾ ਨੇ ਚੰਡੀਗੜ੍ਹ ਦੀਆਂ ਬਰੂਹਾਂ ਤੇ ਪੱਕਾ ਮੋਰਚਾ ਵੀ ਲਾਇਆ ਹੈ, ਪਰ ਸਮੇ ਦੀਆਂ ਸਰਕਾਰਾ ਭਾਵੇ ਕੇੰਦਰ ਦੀ ਮੋਦੀ ਸਰਕਾਰ ਹੋਵੇ ਜਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇ,ਇਨ੍ਹਾਂ ਦੇ ਸਿਰ ਤੇ ਜੂੰ ਤੱਕ ਨਹੀਂ ਰੇੰਗ ਰਹੀ। ਜਿਸਦਾ ਮੁੱਖ ਕਾਰਨ ਪੰਥਕ ਜਥੇਬੰਦੀਆਂ ਵਿੱਚ ਏਕਤਾ ਦੀ ਘਾਟ ਹੈ, ਇਹ ਵਿਚਾਰ ਦੇਂਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ,ਵਿੱਕੀ ਸਿੰਘ ਖਾਲਸਾ,ਹਰਪਾਲ ਸਿੰਘ ਪਾਲੀ ਚੱਢਾ, ਗੁਰਜੀਤ ਸਿੰਘ ਸਤਨਾਮੀਆ,ਤਜਿੰਦਰ ਸਿੰਘ ਸੰਤ ਨਗਰ,ਗੁਰਦੀਪ ਸਿੰਘ ਲੱਕੀ ਬਲਵਿੰਦਰ ਸਿੰਘ ਬਾਬਾ ਗੁਰਵਿੰਦਰ ਸਿੰਘ ਸਿੱਧੂ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ,ਕਿ ਉਕਤ ਲੀਡਰਾਂ ਨੇ ਕਿਸਾਨ ਮੋਰਚੇ ਤੇ ਕੇਂਦਰ ਵਿਚਲੀ ਮੋਦੀ ਸਰਕਾਰ ਨੂੰ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜ਼ਬੂਰ ਕਰ ਦਿੱਤਾ ਸੀ, ਤਾਜ਼ਾ ਉਦਾਹਰਣ ਜੀਰਾ ਵਿਖੇ ਸਰਾਬ ਫੈਕਟਰੀ ਨੂੰ ਮਾਨ ਸਰਕਾਰ ਵੱਲੋਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ।

ਇਹ ਇਸ ਲਈ ਹੋਇਆ ਕਿ ਸਮੁੱਚਾ ਸਮਾਜ ਇਕੱਠਾ ਹੋ ਗਿਆ ਸੀ। ਜਿਸ ਕਰਕੇ ਮਾਨ ਸਰਕਾਰ ਝੁਕਣ ਲਈ ਮਜਬੂਰ ਹੋ ਗਈ, ਜੇ ਅਸੀਂ ਸਾਰੇ ਸੱਚੇ ਦਿਲੋਂ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦੇ ਹਾਂ,ਤਾਂ ਸਿੱਖ ਜਥੇਬੰਦੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਛਤਰ ਛਾਇਆ ਹੇਠ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਸੰਘਰਸ਼ ਕਰਨਾ ਪਵੇਗਾ।ਫੇਰ ਬੰਦੀ ਸਿੰਘਾਂ ਨੂੰ ਕੋਈ ਵੀ ਸਰਕਾਰ ਅੰਦਰ ਨਹੀ ਰੱਖ ਸਕੇਗੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਪਹਿਲ ਕਰਕੇ ਸਮੁੱਚੀ ਕੌਮ ਨੂੰ ਇੱਕ ਪਲੇਟ ਫਾਰਮ ਤੇ ਇਕੱਠਾ ਕਰਕੇ ਸੰਘਰਸ਼ ਦੀ ਅਗਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਬਾਵਾ ਖਰਬੰਦਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ,ਸੰਨੀ ਸਿੰਘ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

Related Articles

Leave a Reply

Your email address will not be published.

Back to top button